ਮਹਿਲਕਲਾਂ 24 ਜੂਨ (ਜਗਸੀਰ ਸਿੰਘ ਧਾਲੀਵਾਲ ਸਹਿਜੜਾ ) ਮੈਡਮ ਪੂਨਮ ਕਾਂਗੜਾ (ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ) ਅੱਜ ਮਹਿਲ ਕਲਾਂ ਅਤੇ ਨੇੜਲੇ ਪਿੰਡਾਂ ਵਿੱਚ ਵੱਖ ਵੱਖ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਉਨ੍ਹਾਂ ਲੋਕ ਭਲਾਈ ਵੈਲਫ਼ੇਅਰ ਸੁਸਾਇਟੀ ਮਹਿਲ ਕਲਾਂ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਸੈਮੀਨਾਰ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੇ ਸਾਡੀ ਨੌਜਵਾਨ ਪੀੜੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ, ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਨੌਜਵਾਨ ਵੱਡੇ ਤੋਂ ਵੱਡਾ ਅਪਰਾਧ ਕਰਨ ਲੱਗੇ ਵੀ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਸਾਡੇ ਰੰਗਲੇ ਪੰਜਾਬ ਨੇ ਅੱਤਵਾਦ ਦੇ ਦੌਰ ਵਿੱਚ ਬਹੁਤ ਵੱਡਾ ਸੰਤਾਪ ਭੋਗਿਆ ਹੈ ਹੁਣ ਫੇਰ ਨਸ਼ਿਆਂ ਦੇ ਅੱਤਵਾਦ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪ੍ਰਸ਼ਾਸਨ ਇਸ ਨੂੰ ਖਤਮ ਨਹੀਂ ਕਰ ਸਕਦਾ, ਇਸ ਕੋਹੜ ਨੂੰ ਜੜੋਂ ਖਤਮ ਕਰਨ ਲਈ ਜਨਤਾ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਵੇ। ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਨਸ਼ਿਆਂ ਦੇ ਸੌਦਾਗਰਾ ਨੂੰ ਠੱਲ੍ਹ ਪਾਉਣ ਲਈ ਸਾਨੂੰ ਇਕਜੁੱਟ ਹੋਣਾ ਪਵੇਗਾ। ਇਸ ਮੌਕੇ ਲੋਕ ਭਲਾਈ ਵੈਲਫੇਅਰ ਸੁਸਾਇਟੀ ਵੱਲੋਂ ਮੈਡਮ ਪੂਨਮ ਕਾਂਗੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗਮਦੂਰ ਸਿੰਘ ਡੀ ਐਸ ਪੀ ਮਹਿਲਕਲਾਂ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਤ ਖੰਗੂੜਾ, ਸ਼੍ਰੋਮਣੀ ਅਕਾਲੀ ਦਲ ਬ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੋੜ, ਸਾਬਕਾ ਵਾਈਸ ਚੇਅਰਮੈਨ ਹਰਜਿੰਦਰ ਕੁਮਾਰ ਜਿੰਦਲ,ਡਾ ਪਰਮਿੰਦਰ ਸਿੰਘ ਹਮੀਦੀ,, ਕੁਲਵੰਤ ਸਿੰਘ ਟਿੱਬਾ, ਸਮਾਜ ਸੇਵੀ ਕਿਰਨ ਮਹੰਤ, ਜਗਜੀਤ ਮਾਹਲ, ਹਰਜੀਤ ਸਿੰਘ ਹੈਰੀ,ਫਿਰੋਜ ਖਾਨ, ਕਮਲਜੀਤ ਸਿੰਘ ਗਿੱਲ ਐਸ ਐਚ ਓ ਮਹਿਲ ਕਲਾਂ, ਨਿਰਮਲਜੀਤ ਸਿੰਘ ਐਸ ਆਈ, ,ਡਾ ਅਮਰਜੀਤ ਸਿੰਘ, ਗੁਰਸੇਵਕ ਸਿੰਘ ਸਹੋਤਾ,ਪਾਲੀ ਵਜੀਦਕੇ,ਜਰਨੈਲ ਸਿੰਘ ਸੋਨੀ,ਬਲਜਿੰਦਰ ਕੌਰ ਮਾਂਗੇਵਾਲ ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ।