ਜਗਰਾਓਂ, 25 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ )-ਪ੍ਰਸਿੱਧ ਸਮਾਜਸੇਵੀ ਅਤੇ ਦੇਸ਼ ਵਿਦੇਸ਼ ਵਿਚ ਜਗਰਾਓਂ ਦਾ ਨਾਮ ਰੌਸ਼ਨ ਕਰਨ ਵਾਲੀ ਸਖਸ਼ੀਅਤ ‘ ਰਾਮ ਲਾਲ ਹਕੂਮਤ ਰਾਏ ’’ ਮਠਿਆਈ ਦੀ ਦੁਕਾਨ ਦੇ ਮਾਲਕ ਰਾਮ ਰਤਨ ਕਥੂਰੀਆ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਰੱਖੇ ਹੋਏ ਪਾਠ ਦਾ ਭੋਗ ਅਤੇ ਸ਼ਰਧਾਂਜ਼ਲੀ ਸਮਾਰੋਹ ਮੌਕੇ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਖਸੀਅਤਾਂ ਵਲੋਂ ਵੱਡੀ ਗਿਣਤੀ ਵਿਚ ਲਾਲਾ ਰਾਮ ਰਤਨ ਕਥੂਰੀਆ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਵੱਖ ਵੱਖ ਬੁਲਾਰਿਆਂ ਵਲੋਂ ਉੱਨਾਂ ਦੇ ਜੀਵਨ ਸੰਬਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਕਿਸ ਤਰ੍ਹਾਂ ਉਨ੍ਹਾਂ ਵਲੋਂ ਜਗਰਾਓਂ ਦਾ ਨਾਮ ਦੇਸ਼ ਵਿਦੇਸ਼ ਵਿਚ ਰੌਸ਼ਨ ਕੀਤਾ ਅਤੇ ਇੱਕ ਵੱਖਰੀ ਪਹਿਚਾਣ ਕਾਇਮ ਕੀਤੀ, ਬਾਰੇ ਜਾਣਕਾਰੀ ਦਿਤੀ ਗਈ। ਇਸ ਮੌਕੇ ਤੇ ਅਦਾਰਾ ਡੇਲੀ ਜਗਰਾਓਂ ਨਿਊਜ਼ ਦੇ ਮੁੱਖ ਸੰਪਾਦਕ ਹਰਵਿੰਦਰ ਸਿੰਘ ਸੱਗੂ, ਉਪ ਸੰਪਾਦਕ ਰਾਜੇਸ਼ ਜੈਨ, ਐਮ.ਡੀ ਭਗਵਾਨ ਸਿੰਘ ਭੰਗੂ ਅਤੇ ਟੀਮ ਦੇ ਹੋਰ ਮੈਂਬਰਾਂ ਇਲਾਕੇ ਦੀਆਂ ਲੱਗ ਭੱਗ ਸਾਰੀਆਂ ਸਮਾਜਸੇਵੀ ਸੰਸਥਾਵਾਂ ਵਲੋਂ ਸ਼ਰਧਾਂਜਲੀ ਦਿਤੀ ਗਈ ਅਤੇ ਰਾਮ ਰਤਨ ਕਥੂਰੀਆ ਦੇ ਸਪੁੱਤਰ ਸਚਿਨ ਕਥੂਰੀਆ, ਭਤੀਜੇ ਅਰਵਿੰਦ ਕਥੂਰੀਆ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।