ਅੱਜ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ’ਤੇ ਗਏ ਹੋਏ ਹਨ। ਜਿੱਥੇ ਭਾਰਤੀ ਮੀਡੀਆ ਦੇ ਸਾਰੇ ਚੈਨਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਅਤੇ ਉਨ੍ਹਾਂ ਦੇ ਭਾਸ਼ਣਾ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ। ਅਮਰੀਕਾ ਵਿਚ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਲੰ ਵਿਦੇਸ਼ੀ ਕੰਪਨੀਾਆਂ ਨੂੰ ਭਾਰਤ ਵਿੱਚ ਆ ਕੇ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਉਹ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਵੱਡੀਆਂ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਗੀਆਂ ਅਤੇ ਉਸ ਨਾਲ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੀਆਂ। ।ਭਾਰਤ ਦੀ ਕੇਂਦਰ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਅਤੇ ਦਾਅਵਿਆਂ ਨਾਲ ਸੱਤਾ ਵਿਚ ਆਈ ਭਾਰਤੀ ਜਨਤਾ ਪਾਰਟੀ ਹੁਣ ਤੱਕ ਨੌਜਵਾਨਾਂ ਨੂੰ ਆਪਣੇ ਵਾਅਦੇ ਮੁਤਾਬਕ ਰੁਜ਼ਗਾਰ ਦੇਣ ਦੇ ਮਾਮਲੇ ’ਚ ਬੁਰੀ ਤਰ੍ਹਾਂ ਫੇਲ ਹੋਈ ਹੈ। ਜੋ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਇਸਤੋਂ ਪਹਿਲਾਂ ਸਿਰਫ ਪੰਜਾਬ ਤੋਂ ਹੀ ਨੌਜਵਾਨ ਵਿਦੇਸ਼ ਜਾਣ ਲਈ ਤੱਤਪਰ ਰਹਿੰਦੇ ਸਨ ਪਰ ਹੁਣ ਦੇਸ਼ ਦੇ ਸਾਰੇ ਸੂਬਿਆਂ ਤੋਂ ਨੌਜਵਾਨ ਵਿਦੇਸ਼ਾਂ ’ਚ ਭੱਜ ਰਹੇ ਹਨ। ਇਸ ਦਾ ਇੱਕੋ ਇੱਕ ਕਾਰਨ ਇਹ ਹੈ ਕਿ ਪੜ੍ਹੇ ਲਿਖੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਿਆ। ਸਗੋਂ ਨੌਕਰੀ ਮੰਗਣ ਦੀ ਵਬਜਾਏ ਰੁਜ਼ਗਾਰ ਦੇਣ ਵਾਲੇ ਬਨਣ ਦਾ ਲਾਲੀਪਾਪ ਦੇ ਕੇ ਵਡਿਆਇਆ ਜਾਂਦਾ ਹੈ ਅਤੇ ਕਈ ਥਾਵਾਂ ’ਤੇ ਪੜ੍ਹੇ-ਲਿਖੇ ਹੋ ਕੇ ਵੀ ਪਕੌੜੇ ਤਲਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਮੇਂ ਦੇਸ਼ ਭਰ ’ਚ ਬੇਰੁਜ਼ਗਾਰੀ ਦਾ ਅੰਕੜਾ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ ਅਤੇ ਰੁਜ਼ਗਾਰ ਲਈ ਬੇਰੁਜਗਾਰੀ ਦੇ ਅੰਕੜੇ ਦਰਜ ਕਰਨ ਵਾਲੇ ਵਿਭਾਗ ਹੀ ਸਰਕਾਰਾਂ ਵੱਲੋਂ ਬੰਦ ਕਰ ਦਿਤੇ ਗਏ ਹਨ। ਹੁਣ ਤੋਂ ਪਹਿਲਾਂ ਕਰੋਨਾ ਦੇ ਕਹਿਰ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਦਾ ਰੁਜ਼ਗਾਰ ਚਲਾ ਗਿਆ ਅਤੇ ਕਰੋੜਾਂ ਲੋਕਾਂ ਦਾ ਸਵੈ-ਰੁਜ਼ਗਾਰ ਠੱਪ ਹੋ ਗਿਆਐ। ਹੁਣ ਕਰੋਨਾ ਵੀ ਖਤਮ ਹੋ ਗਿਆ ਹੈ ਪਰ ਸਭ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਮਿਲਿਆ ਅਤੇ ਨਾ ਹੀ ਸਵੈ ਰੁਜ਼ਗਾਰ ਕਰਨ ਵਾਲੇ ਲੋਕ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕੇ ਹਨ। ਕੇਂਦਰ ਸਰਕਾਰ ਵਿਦੇਸ਼ਾਂ ’ਚ ਜਾ ਕੇ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ ਪਰ ਅਸਲ ’ਚ ਉਹ ਸਿਰਫ ਅਖਬਾਰਾਂ ਦੀਆਂ ਸੁਰਖੀਆਂ ਅਤੇ ਟੀ ਵੀ ਚੈਨਲਾਂ ਦੀ ਡਿਬੇਟ ਦਾ ਸ਼ਿੰਗਾਰ ਤੋਂ ਵੱਧ ਕੁਝ ਵੀ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਦੇਸ਼ੀ ਕੰਪਨੀਆਂ ਦੇ ਭਾਰਤ ਵਿੱਚ ਨਿਵੇਸ਼ ਨਾਲ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਪਰ ਜੇਕਰ ਅਮਰੀਕਾ ਵਰਗੇ ਦੇਸ਼ ਆਪਣੀ ਵੀਜ਼ਾ ਨੀਤੀ ਨੂੰ ਸਰਲ ਬਣਾ ਦੇਣ ਤਾਂ ਕੈਨੇਡਾ ਅਤੇ ਆਸਟ੍ਰੇਲੀਆ ਵਾਂਗ ਇਥਓੰ ਨੌਜਵਾਨ ਅਮਰੀਕਾ ਜਾ ਲਸਣਗੇ। ਜੋ ਥੋੜੇ ਬਹੁਤ ਪੜ੍ਹੇ ਲਿਖੇ ਨੌਜਵਾਨ ਭਾਰਤ ਵਿਚ ਰੁਜਗਾਰ ਹਾਸਿਲ ਕਰਨ ਦੀ ਇੱਛਾ ਨਾਲ ਬੈਠੇ ਹੋਏ ਹਨ ਉਨ੍ਹਾਂ ਵਿਚੋਂ ਵੀ ਇਥੇ ਰਹਿਣ ਵਿਚ ਦਿਲਚਸਪੀ ਨਹੀਂ ਰੱਖਣਗੇ। ਇਸ ਲਈ ਸਾਡੀਆਂ ਸਰਕਾਰਾਂ ਨੂੰ ਇਸ ਹਕੀਕਤ ਨੂੰ ਸਮਝਣਾ ਚਾਹੀਦਾ ਹੈ ਅਤੇ ਸਿਰਫ਼ ਅੱਖੀਂ ਘੱਟਾ ਪਾਉਣ ਵਾਲੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਸਲ ਵਿੱਚ ਦੇਸ਼ ਦੇ ਨੌਜਵਾਨ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਖ਼ੁਦ ਆਪਣੀ ਰੀੜ੍ਹ ਦੀ ਹੱਡੀ ਕਹਿੰਦੇ ਹਨ , ਉਹ ਭਾਰਤ ਦੀ ਉਸ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਨਹੀਂ ਕਰਨਾ ਚਾਹੁੰਦੇ ? ਉਹ ਰੀੜ੍ਹ ਦੀ ਹੱਡੀ ਤਾਂ ਹੀ ਮਜ਼ਬੂਤ ਹੋਵੇਗੀ ਜੇਕਰ ਸਾਡਾ ਨੌਜਵਾਨ ਵਿਦੇਸ਼ਾਂ ਨੂੰ ਭੱਜਣ ਦੀ ਬਜਾਏ ਆਪਣੇ ਦੇਸ਼ ਵਿੱਚ ਕੰਮ ਕਰੇਗਾ ਅਤੇ ਇੱਥੇ ਹੀ ਉਸਦੀ ਯੋਗਤਾ ਦੀ ਕਦਰ ਹੋਵੇਗੀ। ਉਸਨੂੰ ਉਸਦੀ ਐਜੂਕੇਸ਼ਨ ਅਤੇ ਡਿਗਰੀ ਦੇ ਅਨੁਸਾਰ ਰੁਜ਼ਗਾਰ ਮਿਲੇਗਾ। ਸਿਰਫ਼ ਭਾਸ਼ਣਾ ਅਤੇ ਦਸਤਾਵੇਜ਼ਾਂ ਨਾਲ ਹੀ ਰੋਜਗਾਰ ਦੇਣ ਦੀਆਂ ਗੱਲਾਂ ਕਰਨ ਨਾਲ ਅਸਲੀਅਤ ਬਦਲ ਨਹੀਂ ਸਕਦੀ। ਇਸ ਲਈ ਦੇਸ਼ ਦੇ ਨੌਜਵਾਨਾਂ ਦਾ ਧਿਆਨ ਰੱਖੋ ਅਤੇ ਉਨ੍ਹਾਂ ਲਈ ਅਸਲ ਵਿੱਚ ਰੁਜ਼ਗਾਰ ਦਾ ਪ੍ਰਬੰਧ ਕਰੋ।
ਹਰਵਿੰਦਰ ਸਿੰਘ ਸੱਗੂ ।