Home ਪਰਸਾਸ਼ਨ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ...

ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਜਾਰੀ – ਡਿਪਟੀ ਕਮਿਸ਼ਨਰ

65
0


ਤਰਨ ਤਾਰਨ, 27 ਜੂਨ (ਰਾਜੇਸ਼ ਜੈਨ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਜਾਰੀ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ.ਪੱਟੀ ਵਿਪਨ ਭੰਡਾਰੀ,ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ,ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਅਦਿਤਿਆ ਗੁਪਤਾ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਕਮਲਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਪੱਟੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਤੁਰੰਤ ਪ੍ਰਸਤਾਵ ਭੇਜਣ ਤਾਂ ਜੋ ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ।ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿੱਚ ਜ਼ਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ।ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।

LEAVE A REPLY

Please enter your comment!
Please enter your name here