ਜਗਰਾਓਂ, 27 ਜੂਨ ( ਵਿਕਾਸ ਮਠਾੜੂ)-ਬਲੌਜ਼ਮਜ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਅਧਿਆਪਕਾਂ ਵੱਲੋਂ ਹਰ ਸਮੇਂ ਕੋਸ਼ਿਸ ਵਿੱਚ ਰਿਹਾ ਜਾ ਰਿਹਾ ਹੈ। ਵਿਦਿਆਰਥੀ ਆਪਣੇ ਆਪ ਵਿੱਚ ਐਸੀ ਪ੍ਰੇਰਨਾ ਭਰ ਰਹੇ ਹਨ ਜੋ ਉਹਨਾਂ ਨੂੰ ਚੰਗੇਰੇ ਨਤੀਜਿਆਂ ਵੱਲ ਲੈ ਕੇ ਜਾਣਗੇ। ਮਾਪਿਆਂ ਵੱਲੋਂ ਇਸ ਗੱਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਸਕੂਲ ਵੱਲੋਂ ਛੁੱਟੀਆਂ ਵਿੱਚ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਦੇ ਬੱਚਿਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਕਮੀ ਮਹਿਸੂਸ ਨਾ ਹੋ ਸਕੇ। ਇਸ ਮੌਕੇ ਸਕੂਲ ਦੇ ਪ੍ਰਿੰ: ਡਾ. ਅਮਰਜੀਤ ਕੌਰ ਨਾਜ਼ ਨੇ ਬੋਲਦਿਆਂ ਕਿਹਾ ਕਿ ਅਸੀਂ ਆਪਣੇ ਵੱਲੋਂ ਕੀਤੇ ਜਾ ਰਹੇ ਉਪਰਾਲੇ ਦਾ ਸਾਰਾ ਮਹੱਤਵ ਉਹਨਾਂ ਵਿਦਿਆਰਥੀਆਂ ਨੂੰ ਦਿੰਦੇ ਹਾਂ ਜੋ ਛੁੱਟੀਆਂ ਦੌਰਾਨ ਵੀ ਪੜ੍ਹਾਈ ਵੱਲ ਧਿਆਨ ਦੇ ਰਹੇ ਹਨ। ਬੱਚੇ ਜਿੱਥੇ ਛੁੱਟੀਆਂ ਦਾ ਅਨੰਦ ਮਾਣ ਰਹੇ ਹਨ ਉੱਥੇ ਉਹ ਪੜ੍ਹਾਈ ਪ੍ਰਤੀ ਵੀ ਓਨੇ ਹੀ ਤਤਪਰ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ , ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ , ਅਜਮੇਰ ਸਿੰਘ ਰੱਤੀਆਂ ਅਤੇ ਸਤਵੀਰ ਸਿੰਘ ਸੇਖੋਂ ਵੀ ਹਾਜ਼ਰ ਸਨ।