ਫਤਹਿਗੜ੍ਹ ਸਾਹਿਬ, 29 ਜੂਨ ( ਅਸ਼ਵਨੀ) -ਰੁਜ਼ਗਾਰ ਦੇ ਨਾਲ-ਨਾਲ ਸਵੈਂ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ 30 ਜੂਨ ਨੂੰ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ 10 ਹਜਾਰ ਤੋਂ 50 ਲੱਖ ਤੱਕ ਦੇ ਕਰਜੇ ਮੁੱਹਈਆ ਕਰਵਾਉਣ ਲਈ ਫਾਰਮ ਭਰਨ ਲਈ ਵੱਖ-ਵੱਖ ਵਿਭਾਗ ਸ਼ਾਮਲ ਹੋਣਗੇ ਜ਼ੋ ਕਿ ਮੌਕੇ ਤੇ ਹੀ ਸਵੈ-ਰੁਜ਼ਗਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਉਣਗੇ। ਇਸਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਤੇ ਟ੍ਰੇਨਿੰਗ ਅਫਸਰ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵੈ-ਰੁਜ਼ਗਾਰ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਭਾਗ ਜਿਵੇਂ ਕਿ ਡੇਅਰੀ ਵਿਕਾਸ ਬੋਰਡ, ਮੱਛੀ ਪਾਲਣ, ਐਸ.ਸੀ (ਅ/ਜ) ਅਤੇ ਬੀ.ਸੀ. ਕਾਰਪੋਰੇਸ਼ਨ, ਜਿਲ੍ਹਾ ਉਦਯੋਗ ਕੇਂਦਰ ਆਦਿ ਸ਼ਾਮਿਲ ਹੋਣਗੇ। ਉਨ੍ਹਾਂ ਜਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਇਸ ਕੈਂਪ ਦਾ ਲਾਭ ਜਰੂਰ ਲੈਣ।ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀਆਂ ਦਾ ਨਾਮ ਜਿਲ੍ਹਾ ਰੋਜ਼ਗਾਰ ਦਫਤਰ ਵਿਖੇ ਦਰਜ ਨਹੀਂ ਹੈ ਉਹ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਲੈ ਕੇ ਆਪਣਾ ਨਾਮ ਵੀ ਦਰਜ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ।