Home Education ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ...

ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ

47
0

ਫ਼ਤਹਿਗੜ੍ਹ ਸਾਹਿਬ, 29 ਜੂਨ ( ਮੋਹਿਤ ਜੈਨ) -ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਕਮ ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਅਰੁਣ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਨਸ਼ਾ ਛਡਾਊ ਕੇਂਦਰ ਵਿਖੇ ਅੰਤਰ ਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਸ੍ਰੀ ਗੁਰਸ਼ਰਨਜੀਤ ਸਿੰਘ ਨਾਗਰਾ ਨੇ ਇਸ ਜਾਗਰੂਕਤਾ ਸੈਮੀਨਾਰ ਵਿੱਚ ਉੱਥੇ ਮੌਜੂਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਸੁਚੇਤ ਕੀਤਾ ਕੀ ਜਿਹੜਾ ਵਿਅਕਤੀ ਨਸ਼ੇ ਕਰਦਾ ਹੈ ਉਹ ਆਪਣੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਦ ਨਾਲ ਨਾਲ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ, ਇਸ ਲਈ ਇਨਸਾਨ ਨੂੰ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਮੌਕੇ ਮੌਜੂਦ ਲੋਕਾਂ ਨੂੰ ਲੀਗਲ ਸਰਵਿਸਜ਼ ਅਥਾਰਟੀ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸੇਵਾਵਾਂ ਬਾਰੇ ਦੱਸਿਆ ਗਿਆ ਅਤੇ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਗਿਆ।

LEAVE A REPLY

Please enter your comment!
Please enter your name here