ਜਗਰਾਉਂ, 30 ਜੂਨ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਡਾਇਰੈਕਟਰ ਸ਼ਸ਼ੀ ਜੈਨ ਦੀ ਅਗਵਾਈ ਹੇਠ ਅਧਿਆਪਕਾਂ ਲਈ ਕਲਾਸਰੂਮ ਪ੍ਰਬੰਧ, ਪ੍ਰਭਾਵਸ਼ਾਲੀ ਅਧਿਆਪਨ ਅਤੇ ਸਿੱਖਿਆ ਦੀਆਂ ਤਕਨੀਕਾਂ ਦੀ ਕਲਾ ਨੂੰ ਹੋਰ ਵਿਕਸਤ ਕਰਨ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਰਤਨਾਸਾਗਰ ਪਬਲਿਸ਼ਰ ਡਾਇਰੈਕਟਰ ਐਜੂਕੇਸ਼ਨ ਫਾਊਂਡੇਸ਼ਨ ਜਲੰਧਰ ਦੀ ਸੀਮਾ ਅਬਰੋਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਸੁਪ੍ਰੀਆ ਖੁਰਾਣਾ ਨੇ ਕੀਤਾ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਦੱਸਿਆ ਕਿ ਕਿਵੇਂ ਬੱਚਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣਾ ਹੈ, ਕਲਾਸ ਰੂਮ ਵਿੱਚ ਅਨੁਕੂਲ ਮਾਹੌਲ ਪੈਦਾ ਕਰਨਾ ਹੈ, ਸਮੱਸਿਆਵਾਂ ਨੂੰ ਹੱਲ ਕਰਨਾ ਹੈ ਅਤੇ ਆਸਾਨ ਤਰੀਕੇ ਨਾਲ ਸਿੱਖਣਾ ਅਤੇ ਪੜ੍ਹਾਉਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਹਿਸਾਬ ਨਾਲ ਕਿਸੇ ਵੀ ਵਿਸ਼ੇ ਨੂੰ ਪ੍ਰੈਕਟੀਕਲ ਤਰੀਕੇ ਨਾਲ ਕਰਵਾਇਆ ਜਾ ਸਕਦਾ ਹੈ। ਇਸ ਤੋਂ ਅਧਿਆਪਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਡਾਇਰੈਕਟਰ ਸ਼ਸ਼ੀ ਜੈਨ ਨੇ ਇਸ ਵਰਕਸ਼ਾਪ ਵਿੱਚ ਪਹੁੰਚੇ ਸਾਰੇ ਪਤਵੰਤਿਆਂ ਦਾ ਧਨਵਾਦ ਕੀਤਾ ਅਤੇ ਸਾਰੇ ਅਧਿਆਪਕਾਂ ਨੂੰ ਵਰਕਸ਼ਾਪ ਵਿੱਚ ਦੱਸੇ ਗੁਣਾਂ ਨੂੰ ਗ੍ਰਹਿਣ ਕਰਕੇ ਆਪਣੀ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ।