Home Punjab ਪੰਜਾਬ ’ਚ ਹੁਣ ਡੀਜਿਆਂ ‘ਤੇ ਨਹੀਂ ਚੱਲਣਗੇ ਭੜਕਾਊ ਤੇ ਅਸ਼ਲੀਲ ਗਾਣੇ, SSPs...

ਪੰਜਾਬ ’ਚ ਹੁਣ ਡੀਜਿਆਂ ‘ਤੇ ਨਹੀਂ ਚੱਲਣਗੇ ਭੜਕਾਊ ਤੇ ਅਸ਼ਲੀਲ ਗਾਣੇ, SSPs ਨੂੰ ਹਦਾਇਤਾਂ ਜਾਰੀ

79
0


ਚੰਡੀਗੜ੍ਹ (ਬਿਊਰੋ) ਪੰਜਾਬ ਵਿੱਚ ਹੁਣ ਅਸ਼ਲੀਲ ਤੇ ਭੜਕਾਊ ਗੀਤ ਵਜਾਉਣ ਵਾਲਿਆਂ ਵਿਰੁੱਧ ਸਾਰੇ SSPs ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਹ ਆਦੇਸ਼ ADGP ਲਾਅ ਐਂਡ ਆਰਡਰ ਵੱਲੋਂ ਸਾਰੇ ਐਸਐਸਪੀਜ਼ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਆਪਣੇ ਖੇਤਰ ‘ਚ ਡੀਜਿਆਂ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅਸ਼ਲੀਲ, ਸ਼ਰਾਬੀ, ਹਥਿਆਰਾਂ ਵਾਲੇ ਗੀਤ ਨਾ ਚਲਾਉਣ ਦੀ ਸਖਤ ਹਦਾਇਤ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਪੰਜਾਬ ਵਿੱਚ ਹੁਣ ਡੀਜੇ ਉਤੇ ਅਸ਼ਲੀਲ ਤੇ ਭੜਕਾਊ ਗੀਤ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ।ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਡੀਜੇ ਉਤੇ ਅਸ਼ਲੀਲ, ਸ਼ਰਾਬੀ, ਭੜਕਾਊ ਅਤੇ ਹਥਿਆਰਾਂ ਵਾਲੇ ਗਾਣੇ ਨਾਲ ਵੱਜਣ, ਜੋ ਨੌਜਵਾਨਾਂ ਨੂੰ ਭੜਕਾਉਂਦੇ ਹਨ ਅਤੇ ਨਸ਼ੇ ਲਈ ਉਤਸ਼ਾਹਿਤ ਕਰਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਹਥਿਆਰਾਂ ਵਾਲੇ ਗਾਣੇ ਵਿਆਹਾਂ ‘ਚ ਚੱਲਣ ਕਾਰਨ ਕਈ ਲੋਕ ਹਥਿਆਰ ਕੱਢ ਕੇ ਹਵਾਈ ਫਾਈਰ ਕਰਦੇ ਹਨ ਜਿਸ ਨਾਲ ਕਈ ਲੋਕਾਂ ਦੀ ਜਾਨ ਤਕ ਚਲੀ ਗਈ।ਇਸ ਦੇ ਮੱਦੇਨਜ਼ਰ ADGP ਲਾਅ ਐਂਡ ਆਰਡਰ ਵੱਲੋਂ ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਦਿੱਤੇ ਗਏ। ਉਨ੍ਹਾਂ ਦੇ ਅਧੀਨ ਆਉਂਦੇ ਇਲਾਕਿਆਂ ‘ਚ ਲੱਚਰਪੁਣੇ ਵਾਲੇ ਗੀਤ ਡੀਜਿਆਂ ‘ਤੇ ਨਾ ਵੱਜਣ। ਪੰਜਾਬ ਵਿੱਚ ਵਿਆਹਾਂ, ਪਾਰਟੀਆਂ ਜਾਂ ਹੋਰ ਖੁਸ਼ੀ ਦੇ ਮੌਕੇ ਡੀਜੇ ਉਤੇ ਅਜਿਹੇ ਭੜਕਾਊ ਗੀਤ ਵਜਾਏ ਜਾਂਦੇ ਹਨ ਅਤੇ ਪਿਛਲੇ ਸਮੇਂ ਵਿੱਚ ਅਜਿਹੇ ਕਈ ਹਾਦਸੇ ਵਾਪਰੇ ਹਨ।

LEAVE A REPLY

Please enter your comment!
Please enter your name here