ਬਰਨਾਲਾ (ਭੰਗੂ) ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ ‘ਤੇ ਐਤਵਾਰ ਨੂੰ ਬਰਨਾਲਾ ਪੁਲਿਸ ਵੱਲੋਂ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਆਪ੍ਰਰੇਸ਼ਨ ਵਿਜਲ ਤਹਿਤ ਬਰਨਾਲਾ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਰਚ ਮੁਹਿੰਮ ਤਹਿਤ ਬਰਨਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਵੱਖ-ਵੱਖ ਹੋਟਲਾਂ ਤੇ ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ। ਐਸਪੀ ਸਿਟੀ ਮੇਜਰ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਦੇ ਹੁਕਮਾਂ ‘ਤੇ ਪੂਰੇ ਸੂਬੇ ‘ਚ ਇਹ ਸਰਚ ਆਪ੍ਰਰੇਸ਼ਨ ਚਲਾਇਆ ਗਿਆ ਹੈ। ਸ਼੍ਰੀ ਅਮਰਨਾਥ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ‘ਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਸਿਟੀ ਬਰਨਾਲਾ ਸਤਬੀਰ ਸਿੰਘ ਬੈਂਸ ਸਣੇ ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।