ਮੋਗਾ (ਅਸਵਨੀ) ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ 8736 ਕੱਚੇ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਸੰਗਰੂਰ ਪੁਲਿਸ ਵੱਲੋਂ 8736 ਕੱਚੇ ਮੁਲਾਜ਼ਮਾਂ ‘ਤੇ ਬੇਰਹਿਮੀ ਨਾਲ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਇਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਪੱਗਾਂ ਉਛਾਲੀਆਂ ਗਈਆਂ ਅਤੇ ਮਹਿਲਾ ਕਰਮਚਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਨੂੰ ਲੈ ਕੇ ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ। ਜਥੇਬੰਦੀ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਲੋਕਾਂ ਵਿਚ ਗਲਤ ਪ੍ਰਚਾਰ ਕਰ ਰਹੀ ਹੈ ਕਿ ਅਸੀਂ 12000 ਕੱਚੇ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਹੈ, ਜਦਕਿ ਸਰਕਾਰ ਵੱਲੋਂ ਸਿਰਫ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ।