Home crime ਲੁੱਟਾਂ ਖੋਹਾਂ ਕਰਨ ਦੇ ਦੋਸ਼ ਵਿਚ ਦੋ ਗਿ੍ਰਫਤਾਰ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਵਿਚ ਦੋ ਗਿ੍ਰਫਤਾਰ

42
0


ਇੱਕ ਨਕਲੀ ਪਿਸਤੌਲ ਤੇ ਬਿਨਾਂ ਨੰਬਰ ਮੋਟਰਸਾਈਕਲ ਬਰਾਮਦ
ਹਠੂਰ 3 ਜੁਲਾਈ ( ਬੌਬੀ ਸਹਿਜਲ, ਧਰਮਿੰਦਰ )-ਥਾਣਾ ਹਠੂਰ ਦੀ ਪੁਲਿਸ ਪਾਰਟੀ ਨੇ ਇਲਾਕੇ ’ਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ ਨਕਲੀ ਪਿਸਤੌਲ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ। ਏਐਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਮੇਨ ਚੌਕ ਹਠੂਰ ਵਿਖੇ ਚੈਕਿੰਗ ਲਈ ਮੌਜੂਦ ਸਨ। ਉਥੇ ਇਤਲਾਹ ਮਿਲੀ ਕਿ ਜਸਵੰਤ ਸਿੰਘ ਉਰਫ ਗੋਰਾ ਅਤੇ ਲਵਪ੍ਰੀਤ ਸਿੰਘ ਉਰਫ ਲਵੀ ਵਾਸੀ ਪਿੰਡ ਕੁੱਸਾ ਜ਼ਿਲਾ ਮੋਗਾ ਪੈਟਰੋਲ ਪੰਪ ਲੁੱਟਣ ਅਤੇ ਰਾਹਗੀਰਾਂ ਦੀ ਘੇਰ ਕੇ ਲੁੱਟ ਖੋਹ ਕਰਨ ਦੇ ਆਦੀ ਹਨ। ਇਹ ਦੋਵੇਂ ਬਿਨਾਂ ਨੰਬਰ ਵਾਲਾ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਬਸੀਆ ਸਾਈਡ ਤੋਂ ਪਿੰਡ ਝੋਰੜਾਂ ਵੱਲ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆ ਰਹੇ ਹਨ। ਇਸ ਸੂਚਨਾ ’ਤੇ ਝੋਰੜਾਂ ਤੋਂ ਬੱਸੀਆਂ ਰੋਡ ’ਤੇ ਨਾਕਾਬੰਦੀ ਕਰਕੇ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਸਵਾਰ ਜਸਵੰਤ ਸਿੰਘ ਉਰਫ ਗੋਰਾ ਅਤੇ ਲਵਪ੍ਰੀਤ ਸਿੰਘ ਉਰਫ ਲਵੀ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਕੋਲੋਂ ਇੱਕ ਦਾਹ ਅਤੇ ਇੱਕ ਨਕਲੀ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਹੋਇਆ ਹੈ। ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਲਾਕੇ ’ਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here