ਮੋਗਾ, 6 ਜੁਲਾਈ ( ਮੋਹਿਤ ਜੈਨ) -ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਇੱਕ ਰੋਜ਼ਗਾਰ ਕੈਂਪ 11 ਜੁਲਾਈ 2023 ਨੂੰ ਸਵੇਰੇ 10 ਵਜੇ ਰੋਜ਼ਗਾਰ ਬਿਊਰੋ ਦੇ ਦਫ਼ਤਰ ਵਿਖੇ ਹੀ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਐਰੋ ਸਕਿਉਰਿਟੀ ਸਰਵਿਸਜ਼ ਲੁਧਿਆਣਾ ਵੱਲੋਂ ਸੁਪਰਵਾਈਜ਼ਰ ਅਤੇ ਸਕਿਉਰਿਟੀ ਗਾਰਡਾਂ ਦੀ ਚੋਣ ਕੀਤੀ ਜਾਣੀ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਸਕਿਉਰਿਟੀ ਗਾਰਡ ਆਸਾਮੀ ਲਈ ਉਮੀਦਵਾਰ ਨੇ 10ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ, ਉਮਰ 22 ਤੋਂ 45 ਸਾਲ, ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਇਸ ਰੋਜ਼ਗਾਰ ਕੈਂਪ ਵਿੱਚ 10ਵੀਂ ਉਮੀਦਵਾਰ, ਉਮਰ 55 ਸਾਲ ਤੱਕ, ਕੱਦ 5 ਫੁੱਟ 7 ਇੰਚ ਅਤੇ ਭਾਰ 65 ਕਿੱਲੋ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੀ ਚਨਾਬ-ਜੇਹਲਮ ਬਿਲਡਿੰਗ, ਤੀਜੀ ਮੰਜ਼ਿਲ ਵਿਖੇ ਸਥਿਤ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਜਿਹੜੇ ਪ੍ਰਾਰਥੀ ਯੋਗਤਾਵਾਂ ਪੂਰੀਆਂ ਕਰਦੇ ਹਨ ਅਤੇ ਇਨ੍ਹਾਂ ਆਸਾਮੀਆਂ ਉੱਪਰ ਕੰਮ ਕਰਨ ਦੇ ਚਾਹਵਾਨ ਹਨ ਉਹ ਆਪਣਾ ਰਿਜਊਮ ਗਲ ਅਤੇ ਹੋਰ ਜਰੂਰੀ ਦਸਤਾਵੇਜ਼ ਲੈ ਕੇ ਮਿਤੀ 11 ਜੁਲਾਈ ਨੂੰ ਸਵੇਰੇ 10 ਵਜੇ ਰੋਜ਼ਗਾਰ ਬਿਊਰੋ ਦਫ਼ਤਰ ਮੋਗਾ ਵਿਖੇ ਪਹੁੰਚਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਦੇ ਚਾਹਵਾਨ 6239266860 ਉੱਪਰ ਸੰਪਰਕ ਵੀ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਨੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਰੋਜ਼ਗਾਰ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ।