Home crime ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਜ਼ਖਮੀ, ਲੱਗਿਆ ਪਲਸਤਰ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਜ਼ਖਮੀ, ਲੱਗਿਆ ਪਲਸਤਰ

39
0

ਖਰੜ(ਭੰਗੂ-ਲਿਕੇਸ)ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਅੱਜ ਜ਼ਖਮੀ ਹੋ ਗਏ। ਅਨਮੋਲ ਗਗਨ ਮਾਨ ਦਾ ਪੈਰ ਫਰੈਕਚਰ ਹੋ ਗਿਆ। ਜ਼ਖਮੀ ਹੋਣ ਉਤੇ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਵਿਖੇ ਲਿਜਾਇਆ ਗਿਆ। ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਪੈਰ ਉਤੇ ਪਲਸਤਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਰੈਸਟ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਅਨਮੋਨ ਗਗਨ ਮਾਨ ਨੇ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਲਿਖਿਆ ਹੈ, ‘ਪੈਰ ਫਰੈਕਚਰ ਹੋਣ ਕਾਰਨ ਸਰਕਾਰੀ ਹਸਪਤਾਲ ਖਰੜ ਜਾ ਕੇ ਪਲਸਤਰ ਕਰਵਾਇਆ। ਡਾਕਟਰ ਸਾਹਿਬ ਨੇ ਕੁਝ ਦਿਨ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ। ਹਲਕਾ ਨਿਵਾਸੀਆਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ ਕਿਉਂਕਿ ਮੈਂ ਹਲਕੇ ਦਾ ਦੌਰਾ ਕਰਕੇ ਪ੍ਰਸ਼ਾਸਨ ਅਤੇ ਆਪਣੀਆਂ ਟੀਮਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।‘ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅਨਮੋਨ ਗਗਨ ਮਾਨ ਵੱਲੋਂ ਅੱਜ ਮੀਂਹ ਪੈਣ ਕਾਰਨ ਵਿਗੜੇ ਹਾਲਤਾਂ ਦਾ ਖੁਦ ਲੋਕਾਂ ਵਿੱਚ ਜਾ ਕੇ ਜਾਇਜ਼ਾ ਲਿਆ ਗਿਆ ਸੀ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਸੀ, ਲਗਾਤਾਰ ਜਾਰੀ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ। ਹਲਕਾ ਨਿਵਾਸੀਆਂ ਦੀ ਸੁਰੱਖਿਆ ਲਈ ਵੱਖ ਵੱਖ ਟੀਮਾਂ ਤਿਆਰ ਹਨ। ਮੈਂ ਹਲਕਾ ਨਿਵਾਸੀਆਂ ਨੂੰ ਅਪੀਲ ਕਰਦੀ ਹਾਂ ਕਿ ਆਪਣਾ ਅਤੇ ਆਪਣੇ ਪਰਿਵਾਰ ਦਾ ਖ਼ਿਆਲ ਰੱਖੋ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਪ੍ਰਸ਼ਾਸਨ ਤੁਹਾਡੀ ਸਹਾਇਤਾ ਲਈ ਤਿਆਰ ਹੈ।

LEAVE A REPLY

Please enter your comment!
Please enter your name here