ਜਗਰਾਉਂ, 10 ਜੁਲਾਈ ( ਧਰਮਿੰਦਰ )-ਬੇਟ ਇਲਾਕੇ ਦੇ ਦਰਿਆ ਸਤਲੁਜ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਦਰਿਆ ਸਤਲੁਜ ਦੇ ਵੱਖ-ਵੱਖ ਧੁੱਸੀ ਬੰਨਾਂ ’ਤੇ ਪੁੱਜੀ ਅਤੇ ਇਸ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਤੋਂ ਤਿਆਰ ਕੀਤੇ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਭਾਈ ਗਰੇਵਾਲ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਕੁਦਰਤੀ ਆਫਤਾਂ ਦਾ ਸ਼ਿਕਾਰ ਹੋਏ ਲੋਕਾਂ ਦੀ ਮਦਦ ਕਰਦੀ ਆ ਰਹੀ ਹੈ ਅਤੇ ਅੱਜ ਵੀ ਇਸੇ ਕੜੀ ਤਹਿਤ ਲੰਗਰ ਤਿਆਰ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਵੰਡਿਆਂ ਗਿਆ ਹੈ। ਭਾਈ ਗਰੇਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇੰਨਾਂ ਥਾਵਾਂ ’ਤੇ ਕਰੋਨਾ ਮਹਾਂਮਾਰੀ ਦੌਰਾਨ ਸੰਗਤਾਂ ਲਈ ਲੰਗਰ ਦੀ ਸੇਵਾ ਕੀਤੀ ਗਈ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਤੁਹਾਨੂੰ ਸਾਡੀ ਲੋੜ ਪਈ ਤਾਂ ਅਸੀਂ ਉਸੇ ਵਕਤ ਲੰਗਰ ਲੈ ਕੇ ਪੁੱਜ ਜਾਵਾਂਗੇ। ਇਸ ਮੌਕੇ ’ਤੇ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਤਰਨਾਦਾਲ ਦੇ ਬਾਬਾ ਸੁਖਦੇਵ ਸਿੰਘ, ਸਰਪੰਚ ਜੰਗੀਰ ਸਿੰਘ ਖੁਰਸੈਦਪੁਰ, ਸਰਪੰਚ ਕੇਵਲ ਸਿੰਘ ਅਤੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਕੰਨੀਆਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਸੇਵਾ ਲਈ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਉਂਕੇ ਅਕਾਊਟੈਂਟ, ਗ੍ਰੰੰਥੀ ਭਾਈ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਸਰਵਣ ਸਿੰਘ, ਗੁਰਲਾਲ ਸਿੰਘ, ਕਮਲਜੀਤ ਸਿੰਘ, ਸੁਖਜੀਵਨ ਸਿੰਘ, ਰਣਧੀਰ ਸਿੰਘ, ਨਿਰਭੈ ਸਿੰਘ, ਤਰਨਪ੍ਰੀਤ ਸਿੰਘ, ਮਨਜਿੰਦਰ ਸਿੰਘ ਗੋਲੀ ਸਮੇਤ ਕਈ ਹੋਰ ਮੈਂਬਰ ਹਾਜ਼ਰ ਸਨ।