Home crime ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ16 ਚੋਰੀ ਦੇ ਮੋਟਰਸਾਈਕਲ...

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ
16 ਚੋਰੀ ਦੇ ਮੋਟਰਸਾਈਕਲ ਬਰਾਮਦ

53
0


ਜਗਰਾਉਂ, 10 ਜੁਲਾਈ ( ਜਗਰੂਪ ਸੋਹੀ, ਲਿਕੇਸ਼ ਸ਼ਰਮਾਂ )-ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਇਲਾਕੇ ’ਚੋਂ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ’ਤੇ ਵੇਚਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 16 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਰਾਮਗੜ੍ਹ ਭੁੱਲਰ ਬੱਸ ਅੱਡੇ ’ਤੇ ਚੈਕਿੰਗ ਲਈ ਮੌਜੂਦ ਸੀ। ਉਥੇ ਸੂਚਨਾ ਮਿਲੀ ਕਿ ਨਿਰਮਲਜੀਤ ਸਿੰਘ ਉਰਫ਼ ਨਿੰਮਾ, ਗੁਰਵਿੰਦਰ ਸਿੰਘ ਉਰਫ਼ ਗੋਰਾ, ਲਵਪ੍ਰੀਤ ਸਿੰਘ ਉਰਫ਼ ਲਾਭਾ, ਗੁਰਦੀਪ ਸਿੰਘ ਉਰਫ਼ ਦੀਪਾ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਵੱਖ-ਵੱਖ ਸ਼ਹਿਰਾਂ ’ਚੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਨੰਬਰ ਲਗਾ ਕੇ ਸਸਤੇ ਭਾਅ ’ਤੇ ਵੇਚਣ ਦਾ ਧੰਦਾ ਕਰਦੇ ਹਨ। ਉਹ ਮੋਟਰਸਾਇਕਿਲਾਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਜਗਰਾਉਂ ਤੋਂ ਰਾਮਗੜ੍ਹ ਦੇ ਰਸਤੇ ਸਿੱਧਵਾਂਬੇਟ ਵੱਲ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਆ ਰਹੇ ਹਨ। ਇਸ ਸੂਚਨਾ ’ਤੇ ਨਾਕਾਬੰਦੀ ਕਰਕੇ ਗੁਰਵਿੰਦਰ ਸਿੰਘ ਉਰਫ਼ ਗੋਰਾ ਵਾਸੀ ਚੁੰਗੀ ਨੰਬਰ 5 ਮੁਹੱਲਾ ਹਰਦੇਵ ਨਗਰ ਜਗਰਾਉਂ, ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਮੁਹੱਲਾ ਗੁਰੂ ਨਾਨਕ ਪੁਰਾ ਰਾਏਕੋਟ, ਬਲਵਿੰਦਰ ਸਿੰਘ ਉਰਫ਼ ਬੌਬੀ ਵਾਸੀ ਅੱਡਾ ਰਾਏਕੋਟ ਨੇੜੇ ਕਾਕਾ ਡੇਅਰੀ ਜਗਰਾਉਂ ਮੌਜੂਦਾ ਵਾਸੀ ਕੋਠੇ ਸ਼ੇਰਜੰਗ, ਨਿਰਮਲਜੀਤ ਸਿੰਘ ਵਾਸੀ ਪਿੰਡ ਰਸੂਲਪੁਰ ਮੱਲਾ ਅਤੇ ਲਵਪ੍ਰੀਤ ਸਿੰਘ ਵਾਸੀ ਮੱਲਾ ਰੋਡ ਰਸੂਲਪੁਰ ਥਾਣਾ ਹਠੂਰ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਉਨ੍ਹਾਂ ਕੋਲੋਂ 16 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਇਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਲੋਕ ਕਿੰਨੇ ਸਮੇਂ ਤੋਂ ਇਸ ਧੰਦੇ ਵਿੱਚ ਸ਼ਾਮਲ ਹਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ।

LEAVE A REPLY

Please enter your comment!
Please enter your name here