ਮਹਿਲ ਕਲਾਂ 10 ਜੁਲਾਈ (ਜਗਸੀਰ ਸਹਿਜੜਾ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ‘ਤੇ ਸੂਬੇ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਮੌਨ ਸੱਤਿਆਗ੍ਰਹਿ 12 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ, ‘ਚ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿਲੋਂ, ਸੀਨੀਅਰ ਆਗੂ ਗੁਰਮੇਲ ਸਿੰਘ ਮੋੜ,ਨਿਰਮਲ ਸਿੰਘ ਨਿੰਮਾ ਸਾਬਕਾ ਸਰਪੰਚ ਬਲਾਕ ਪ੍ਰਧਾਨ ਮਹਿਲ ਕਲਾਂ ਨੇ ਵੱਖ ਵੱਖ ਪਿੰਡਾਂ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਆਖੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਹਮ-ਮਸ਼ਵਰਾ ਹੋ ਕੇ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਲੱਖਾਂ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ | ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਸਕੀਮਾਂ ਨੂੰ ਸਿਆਸੀ ਰੰਜਸ਼ ਤਹਿਤ ਬੰਦ ਕਰ ਕੇ ਸੱਤਾਧਾਰੀ ਪਾਰਟੀਆਂ ਨੇ ਆਪਣੇ ਹਊਮੇ ਨੂੰ ਉਜਾਗਰ ਕੀਤਾ byਹੈ | ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਮੌਨ ਸੱਤਿਆਗ੍ਰਹਿ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਵਧੀਕੀਆਂ ਖ਼ਿਲਾਫ਼ ਰੋਸ ਜ਼ਾਹਿਰ ਕਰਨ ਲਈ ਸਾਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਚੱਲਣਾ ਚਾਹੀਦਾ ਹੈ |