ਰਾਏਕੋਟ, 12 ਜੁਲਾਈ ( ਜਸਵੀਰ ਹੇਰਾਂ )-ਥਾਣਾ ਸਦਰ ਰਾਏਕੋਟ ਦੀਆਂ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ 2 ਵਿਅਕਤੀਆਂ ਨੂੰ 400 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਏਐਸਆਈ ਮਨੋਹਰ ਲਾਲ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਪਿੰਡ ਰੂਪਾ ਪੱਤੀ ਵਿੱਚ ਚੈਕਿੰਗ ਲਈ ਮੌਜੂਦ ਸਨ। ਉੱਥੇ ਸੂਚਨਾ ਮਿਲੀ ਕਿ ਰਾਜਵਿੰਦਰ ਸਿੰਘ ਉਰਫ ਸੁੱਖਾ ਵਾਸੀ ਪਿੰਡ ਜਲਾਲਦੀਵਾਲ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਜੋ ਕਿ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਗੋਲੀਆਂ ਸਪਲਾਈ ਕਰਨ ਲਈ ਰਾਏਕੋਟ ਤੋਂ ਸਲੋਆਣੀ ਹੁੰਦੇ ਹੋਏ ਬੱਸੀਆਂ ਜਾ ਰਿਹਾ ਹੈ। ਇਸ ਸੂਚਨਾ ’ਤੇ ਰਾਜਵਿੰਦਰ ਸਿੰਘ ਨੇ ਸੀਲੋਆਣੀ ਚੌਕ ’ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਐਸ.ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਬੱਸੀਆਂ ਤੋਂ ਪਿੰਡ ਜੱਟਪੁਰਾ ਨੂੰ ਜਾਂਦੀ ਸੜਕ ’ਤੇ ਟੀ ਪੁਆਇੰਟ ਬੱਸੀਆਂ ਵਿਖੇ ਮੌਜੂਦ ਸੀ। ਪਿੰਡ ਲੰਮੇ ਵਾਲੇ ਪਾਸਿਓਂ ਇੱਕ ਵਿਅਕਤੀ ਪੈਦਲ ਆ ਰਿਹਾ ਸੀ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂ ਬੂਟਾ ਸਿੰਘ ਉਰਫ਼ ਲਾਡੀ ਵਾਸੀ ਮਾਮਗੜ੍ਹ ਰੋਡ ਚੇਤਨ ਨਗਰ ਮਾਲੇਰਕੋਟਲਾ ਦੱਸਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਦੇਸੀ 12 ਬੋਰ ਦਾ ਪਿਸਤੌਲ (ਕੱਟਾ) ਅਤੇ 12 ਬੋਰ ਦੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ।