ਲੁਧਿਆਣਾ, 12 ਜੁਲਾਈ ( ਵਿਕਾਸ ਮਠਾੜੂ)-ਕੰਪਿਊਟਰ ਅਧਿਆਪਕ ਫਰੰਟ ਪੰਜਾਬ ਇਕਾਈ ਜ਼ਿਲ੍ਹਾ ਲੁਧਿਆਣਾ ਵੱਲੋਂ ਜਨਰਲ ਸਕੱਤਰ ਨਰਿੰਦਰ ਸਿੰਘ ਕੁਲਾਰ ਦੀ ਅਗਵਾਈ ਵਿੱਚ ਲੁਧਿਆਣਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਸ਼੍ਰੀਮਤੀ ਡਿੰਪਲ ਮਦਾਨ ਨੂੰ ਅਹੁੱਦਾ ਸੰਭਾਲਣ ਤੇ ਜੀ ਆਇਆਂ ਕਿਹਾ ਗਿਆ।ਇਸ ਮੋਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ੍ਰੀ ਨਰਿੰਦਰ ਕੁਮਾਰ ਨੇ ਦੱਸਿਆ ਕਿ ਡੀ.ਈ.ਓ ਮੈਡਮ ਨਾਲ ਗੱਲਬਾਤ ਵਧੀਆ ਮਹੋਲ ਵਿੱਚ ਹੋਈ ਤੇ ਉਹਨਾਂ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ ਕੰਪਿਊਟਰ ਅਧਿਆਪਕ ਫਰੰਟ ਦੇ ਸੀਨੀਅਰ ਅਹੁਦੇਦਾਰ ਪੁਸਪਾਲ ਸਿੰਘ ਗਰੇਵਾਲ, ਮੱਖਣ ਸਿੰਘ ਖੰਨਾ, ਪੁਸ਼ਪਿੰਦਰ ਸਿੰਘ ਕਾਹਲੋ, ਗੁਰਪ੍ਰੀਤ ਸਿੰਘ, ਗੁਰਜੋਤ ਸਿੰਘ ਦੋਰਾਹਾ, ਅਵਤਾਰ ਸਿੰਘ ਹਾਜ਼ਰ ਸਨ।