Home Punjab ਸਬ ਰਜਿਸਟਰਾਰ ਲੁਧਿਆਣਾ (ਪੱਛਮੀ/ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਨੂੰ

ਸਬ ਰਜਿਸਟਰਾਰ ਲੁਧਿਆਣਾ (ਪੱਛਮੀ/ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਨੂੰ

104
0



ਲੁਧਿਆਣਾ, 04 ਅਪ੍ਰੈਲ (ਰਾਜੇਸ਼ ਜੈਨ, ਭਗਵਾਨ ਭੰਗੂ ) – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ/ਕੇਂਦਰੀ) ਸ੍ਰੀ ਜਗਦੀਪ ਸਹਿਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੱਛਮੀ/ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਖੁੱਲੀ ਬੋਲੀ ਮਈ, 2022 ਤੋਂ 31 ਮਾਰਚ, 2023 ਤੱਕ ਮਿਤੀ 18 ਅਪ੍ਰੈਲ, 2022 ਨੂੰ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਬੋਲੀ ਤਹਿਸੀਲਦਾਰ ਲੁਧਿਆਣਾ ਪੱਛਮੀ ਅਤੇ ਕੇਂਦਰੀ ਦੀ ਹਾਜ਼ਰੀ ਵਿੱਚ ਮਿਤੀ 18 ਅਪ੍ਰੈਲ੍ਰ, 2022 ਨੂੰ ਸਵੇਰੇ 11-00 ਵਜੇ ਮਿੰਨੀ ਸਕੱਤਰੇਤ ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਖੇ ਹੋਵੇਗੀ।

ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ ਬੈਂਕ ਡਰਾਫ਼ਟ ਵਜੋਂ ਮਿਤੀ 18 ਅਪ੍ਰੈਲ੍ਰ, 2022 ਨੂੰ ਸਵੇਰੇ 10-30 ਵਜੇ ਤੱਕ ਹਰ ਹਾਲਤ ਵਿੱਚ ਉਨ੍ਹਾਂ ਦੇ ਦਫ਼ਤਰ ਨਾਜ਼ਰ ਸ੍ਰੀ ਕੀਮਤੀ ਲਾਲ ਪਾਸ ਜਮ੍ਹਾਂ ਕਰਵਾ ਸਕਦੇ ਹਨ। ਹੋਰ ਸ਼ਰਤਾਂ ਅਤੇ ਜਾਣਕਾਰੀ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਖੇ ਸੰਪਰਕ ਕਰਕੇ ਕੰਮ ਵਾਲੇ ਦਿਨਾਂ ਦੌਰਾਨ ਦੇਖੀਆਂ ਜਾ ਸਕਦੀਆਂ ਹਨ।

LEAVE A REPLY

Please enter your comment!
Please enter your name here