ਗੁਰਦਾਸਪੁਰ,13 ਜੁਲਾਈ (ਬੋਬੀ ਸਹਿਜਲ – ਧਰਮਿੰਦਰ) : ਗੁਰਦਾਸਪੁਰ ਸ਼ਹਿਰ ਦੇ ਵਸਨੀਕ ਅਤੇ ਇੰਟਰਨੈਸਨਲ ਜੂਡੋੋ ਖਿਡਾਰੀ ਜਸਲੀਨ ਸਿੰਘ ਸੈਣੀ ਨੂੰ ਏਸੀਅਨ ਜੂਡੋੋ ਓਪਨ ਚੈਪੀਅਨਸ਼ਿਪ ਵਿੱਚ ਗੋੋਲਡ ਮੈਡਲ ਹਾਸਲ ਕਰਨ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ ਹੈ।ਆਪਣੇ ਦਫ਼ਤਰ ਵਿੱਚ ਜੁਡੋ ਖਿਡਾਰੀ ਜਸਲੀਨ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਅਤੇ ਸੂਬੇ ਨੂੰ ਉਸ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਜਸਲੀਨ ਸਿੰਘ ਸੈਣੀ ਨੇ ਬਹੁਤ ਵਧੀਆ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਏਸੀਅਨ ਜੂਡੋੋ ਓਪਨ ਚੈਪੀਅਨਸ਼ਿਪ ਵਿੱਚ ਗੋੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉਸ ਕੋਲੋਂ ਹੋਰ ਵੀ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਏਵੇਂ ਦੇ ਪ੍ਰਦਰਸ਼ਨ ਦੀ ਹੀ ਆਸ ਹੈ ਅਤੇ ਉਹ ਹੋਰ ਵੀ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤੇਗਾ। ਉਨ੍ਹਾਂ ਕਿਹਾ ਕਿ ਜਸਲੀਨ ਸਿੰਘ ਸੈਣੀ ਤੋਂ ਪ੍ਰੇਰਨਾ ਲੈ ਕੇ ਹੋਰ ਨੌਜਵਾਨ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਰੰਧਾਵਾ,ਡਾ ਸਤਨਾਮ ਸਿੰਘ ਨਿੱਝਰ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ,ਅਮਰਜੀਤ ਸਿੰਘ ਸ਼ਾਸਤਰੀ,ਸਤਪਾਲ ਸਿੰਘ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਵੀ ਮੌਜੂਦ ਸਨ।