ਚੰਡੀਗੜ੍ਹ, 4 ਅਪ੍ਰੈਲ ( ਬਿਊਰੋ)-ਆਮ ਆਦਮੀ ਪਾਰਟੀ ਵਲੋਂ ਖਾਸ ਤੇਵਰ ਦਿਖਾਉਂਦੇ ਹੋਏ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਮਾਰੀ ਬੈਠੇ ਅਧਿਆਪਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦੇ ਦਿਤੇ। ਇਹ ਹੁਕਮ ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਜਾਰੀ ਕੀਤੇ ਗਏ ਹਨ। ਵਿਭਾਗ ਦੇ ਵੱਲੋਂ ਇਸ ਧਰਨਾਕਾਰੀ ਅਧਿਆਪਕਾਂ ਖਿਲਾਫ਼ ਕਾਰਵਾਈ ਕਰਨ ਲਈ ਸਿੱਖਿਆ ਅਫ਼ਸਰਾਂ ਨੂੰ ਕਿਹਾ ਹੈ।