Home Political ਪੰਜਾਬ ਦੇ ਹਾਲਾਤ ਦੇਖ ਕੇ ਵੀ ਅੱਖਾਂ ਬੰਦ ਕਰੀ ਬੈਠਾ ਕੇਂਦਰ :...

ਪੰਜਾਬ ਦੇ ਹਾਲਾਤ ਦੇਖ ਕੇ ਵੀ ਅੱਖਾਂ ਬੰਦ ਕਰੀ ਬੈਠਾ ਕੇਂਦਰ : ਸਿਹਤ ਮੰਤਰੀ

37
0


ਜਲੰਧਰ,15 ਜੁਲਾਈ (ਰਾਜੇਸ਼ ਜੈਨ – ਭਗਵਾਨ ਭੰਗੂ) : ਪੰਜਾਬ ‘ਚ ਹੜ੍ਹਾਂ ਕਾਰਨ ਹਾਲਾਤ ਖਰਾਬ ਹੋ ਗਏ ਹਨ। ਕੇਂਦਰ ਸਰਕਾਰ ਦੇ ਮੰਤਰੀ ਤੇ ਸਿਆਸਤਦਾਨ ਪੰਜਾਬ ਦੀ ਹਾਲਤ ਦੇਖ ਕੇ ਵੀ ਅੱਖਾਂ ਬੰਦ ਕਰੀ ਬੈਠੇ ਹਨ। ਰਾਹਤ ਪੈਕੇਜ ਨੂੰ ਲੈ ਕੇ ਕਿਸੇ ਵੀ ਭਾਜਪਾ ਆਗੂ ਨੇ ਕੋਈ ਸਿਫ਼ਾਰਸ਼ ਨਹੀਂ ਕੀਤੀ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਸਾਹਮਣੇ ਰਾਹਤ ਕੋਸ਼ ‘ਚੋਂ ਫੰਡਾਂ ਦੀ ਮੰਗ ਕੀਤੀ ਹੈ ਪਰ ਹਰ ਕੋਈ ਇਸ ਮਾਮਲੇ ‘ਤੇ ਮੂਕ ਦਰਸ਼ਕ ਬਣਿਆ ਹੋਇਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਣਨੀਤੀ ਤਿਆਰ ਕੀਤੀ ਹੈ। ਇਸ ਲਈ ਜਲਦੀ ਵੱਡੇ ਪੈਕੇਜ ਦਾ ਐਲਾਨ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਿਆਸਤਦਾਨ ਆਫਤ ਦੀ ਘੜੀ ‘ਚ ਸਿਆਸਤ ਕਰ ਰਹੇ ਹਨ ਪਰ ਸੂਬਾ ਸਰਕਾਰ ਦੇ ਮੰਤਰੀ ਲੋਕਾਂ ਦੀ ਮਦਦ ਕਰਨ ‘ਤੇ ਨਿੱਤਰੇ ਹੋਏ ਹਨ। ਕੇਂਦਰ ਸਰਕਾਰ ਨੇ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਸੂਬਾ ਸਰਕਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਤਹਿਤ ਮਿਲਣ ਵਾਲੇ ਫੰਡ ਰੋਕ ਰੱਖੇ ਹਨ ਜਦੋਂਕਿ ਪੰਜਾਬ ‘ਚ ਕੇਂਦਰ ਸਰਕਾਰ ਦੀ ਬ੍ਰਾਡਿੰਗ ਨਾਲ 2500 ਦੇ ਕਰੀਬ ਵੈੱਲਨੈੱਸ ਕੇਂਦਰ ਚੱਲ ਰਹੇ ਹਨ। ਕੇਂਦਰ ਸਰਕਾਰ ਆਮ ਆਦਮੀ ਕਲੀਨਿਕਾਂ ‘ਤੇ ਵੀ ਆਪਣੀ ਬ੍ਾਂਡਿੰਗ ਦੀ ਤਾਕ ‘ਚ ਹੈ। ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਈਐੱਮਏ, ਕਾਰਪੋਰੇਟ ਨਰਸਿੰਗ ਹੋਮ, ਪੰਜਾਬ ਕੈਮਿਸਟ ਐਸੋਸੀਏਸ਼ਨ, ਰਿਟੇਲ ਕੈਮਿਸਟ ਐਸੋਸੀਏਸ਼ਨ, ਹੋਲਸੇਲ ਡਰੱਗ ਆਰਗੇਨਾਈਜ਼ੇਸ਼ਨ ਸਮੇਤ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਦਸਤ, ਪੇਟ ਦਰਦ ਤੇ ਚਮੜੀ ਦੀਆਂ ਬਿਮਾਰੀਆਂ ਤੋਂ ਬਚਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੁਖਤਾ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ‘ਚ ਇਲਾਜ ਦੀ ਸਹੂਲਤ ਮੁਫ਼ਤ ਹੈ। ਆਈਐੱਮਏ ਦੀ ਮਦਦ ਨਾਲ ਪ੍ਰਰਾਈਵੇਟ ਹਸਪਤਾਲਾਂ ‘ਚ ਬੈੱਡ ਰੱਖੇ ਜਾ ਰਹੇ ਹਨ ਜਿਸ ਨਾਲ ਮਰੀਜ਼ਾਂ ਨੂੰ ਇਲਾਜ ਦੀ ਮੁਫ਼ਤ ਸਹੂਲਤ ਮਿਲ ਸਕੇਗੀ। ਉਹ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਤੇ ਸਾਫ਼ ਪਾਣੀ ਮੁਹੱਈਆ ਕਰਵਾ ਰਹੇ ਹਨ। ਸੱਪ ਦੇ ਡੰਗਣ ਵਾਲੇ ਮਰੀਜ਼ਾਂ ਦਾ ਇਲਾਜ ਵੀ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਕੀਤਾ ਜਾਵੇਗਾ। ਵਿਭਾਗ ਵੱਲੋਂ ਲੰਬੇ ਸਮੇਂ ਬਾਅਦ ਸਰਕਾਰੀ ਹਸਪਤਾਲਾਂ ‘ਚ ਕਰੀਬ 523 ਹਾਊਸ ਸਰਜਨਾਂ ਦੀ ਭਰਤੀ ਕੀਤੀ ਗਈ ਹੈ। ਜਲਦੀ ਨਰਸਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here