Home Health ਡੇਂਗੂ ਬੁਖਾਰ ਸਬੰਧੀ ਪਿੰਡ ਢੋਲਣ ਵਿਖੇ ਲਗਾਇਆ ਜਾਗਰੂਕਤਾ ਕੈਂਪ

ਡੇਂਗੂ ਬੁਖਾਰ ਸਬੰਧੀ ਪਿੰਡ ਢੋਲਣ ਵਿਖੇ ਲਗਾਇਆ ਜਾਗਰੂਕਤਾ ਕੈਂਪ

46
0


ਜਗਰਾਉਂ, 15 ਜਲਾਈ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) – ਸਿਵਲ ਸਰਜਨ ਹਤਿੰਦਰ ਕੌਰ ਤੇ ਐਸ ਐਮ ਓ ਡਾ : ਵਰੁਣ ਸੱਗੜ ਹਠੂਰ
ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਇੰਸਪੈਕਟਰ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਢੋਲਣ ਵਿਖ਼ੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜੈਪਟੀ ਮੱਛਰ ਦੇ ਮਨੁੱਖ ਦੇ ਸ਼ਰੀਰ ਦੇ ਕਿਸੇ ਅੰਗ ਤੇ ਕੱਟਣ ਨਾਲ ਹੁੰਦਾ ਹੈ।ਇਹ ਮੱਛਰ ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ।ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ,ਸਿਰ ਤੇ ਮਾਸ ਪੇਸ਼ੀਆਂ ਵਿੱਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਮਸ਼ੂੜ੍ਹਿਆਂ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ,ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਟਰੇਆਂ,ਪਾਣੀ – ਪੀਣ ਵਾਲੀਆਂ ਹੋਦੀਆਂ,ਫਟੇ ਪੁਰਾਣੇ ਟਾਇਰ ਵਿੱਚ,ਟੁੱਟੇ ਭੱਜੇ ਬਰਤਣਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਪਏ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ – ਡੇ ਮਨਾਉਣਾ ਤੇ ਇਹ ਸਾਰੇ ਪਏ ਪਾਣੀ ਨੂੰ ਚੰਗੀ ਤਰਾਂ ਕੱਢਣਾਂ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ।ਇਸ ਮੌਕੇ ਸੀ ਐਚ ਓ ਜਸਵਿੰਦਰ ਕੌਰ,ਹੈਲਥ ਇੰਸਪੈਕਟਰ ਬਲਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਬਚਨ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here