ਪੰਜਾਬ ਦੀ ਇਕਾਨਮੀ ਖੇਤੀਬਾੜੀ ਸੈਕਟਰ ‘ਤੇ ਨਿਰਭਰ ਹੈ-ਜਥੇਦਾਰ ਜਗਜੀਤ ਸਿੰਘ ਤਲਵੰਡੀ
ਹੇਰਾਂ 15 ਜੁਲਾਈ (ਜਸਵੀਰ ਸਿੰਘ ਹੇਰਾਂ) ਪਿਛਲੇ ਕੁਝ ਦਿਨਾਂ ‘ਚ ਪੰਜਾਬ ਭਰ ‘ਚ ਹੋਈ ਬਰਸਾਤ ਕਾਰਨ ਸੂਬੇ ਦੇ ਦਰਜ਼ਨ ਜ਼ਿਿਲ੍ਹਆਂ ਅੰਦਰ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਜਿੱਥੇ ਲੋਕ ਆਪਣੇ ਘਰਾਂ ਤੋਂ ਬੇ-ਘਰ ਹੋਏ ਹਨ, ਉੱਥੇ ਹੀ ਕਿਸਾਨਾਂ ਵਲੋਂ ਬੀਜ਼ੀਆਂ ਫਸਲਾਂ ਵੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ। ਜਿਸ ਦੇ ਮੱਦੇਨਜ਼ਰ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਐੱਸ.ਜੀ.ਪੀ.ਸੀ ਨੇ ਅਹਿਮ ਫੈਸਲਾ ਲੈਂਦਿਆ ਹੜ੍ਹ ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਭੇਟਾ ਰਹਿਤ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਹੇਰਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਿਸ਼ਾਹੀ 10ਵੀਂ ਵਲੋਂ 12 ਏਕੜ ਵਿੱਚ ਪੀ.ਆਰ 126 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਣੁਮਾਈ ਹੇਠ ਕੀਤੀ ਗਈ।ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਇਸ ਬੀਜੀ ਪਨੀਰੀ ਨਾਲ 2 ਹਜ਼ਾਰ ਏਕੜ ਝੋਨੇ ਦੀ ਕਾਸ਼ਤ ਹੋ ਸਕੇਗੀ।ਉਨ੍ਹਾਂ ਪੀੜਤ ਕਿਸਾਨਾਂ ਨੂੰ ਅਪੀਲ ਕੀਤੀ ਝੋਨੇ ਦੀ ਪਨੀਰੀ ਲੈਣ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬਾਨ ਨਾਲ ਰਾਬਤਾ ਕਾਇਮ ਕੀਤਾ ਜਾਵੇ।ਉਨ੍ਹਾਂ ਆਖਿਆ ਕਿ ਸੂਬੇ ਦੀ ਇਕਾਨਮੀ ਖੇਤੀਬਾੜੀ ‘ਤੇ ਨਿਰਭਰ ਹੈ ਇਸ ਲਈ ਪੀੜਤ ਕਿਸਾਨਾਂ ਨੂੰ ਸਹਿਯੋਗ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਢਲਾ ਫਰਜ਼ ਹੈ।ਇਸ ਮੌਕੇ ਗੁਰਦੁਆਰਾ ਇੰਸਪੈਕਟਰ ਕੁਲਦੀਪ ਸਿੰਘ ਔਲਖ, ਮੈਨੇਜਰ ਨਿਰਭੈ ਸਿੰਘ ਹੇਰਾਂ, ਮੈਨੇਜਰ ਹਰਦੀਪ ਸਿੰਘ ਸੁਧਾਰ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਨਰਿੰਦਰ ਸਿੰਘ ਸੰਘੇੜਾ, ਬਲਵਿੰਦਰ ਸਿੰਘ ਰਾਜਾ ਬੱਸੀਆਂ, ਜਗਦੀਸ਼ ਸਿੰਘ ਹੇਰਾਂ, ਪ੍ਰਧਾਨ ਕੁਲਵੰਤ ਸਿੰਘ ਹੇਰਾਂ, ਪੰਚ ਅਮਨਦੀਪ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।