ਮੱਛਰਾਂ ਦੀ ਪੈਦਾਵਾਰ ਨੂੰ ਘਟਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ — ਡਾ. ਸੁਰਿੰਦਰ ਸਿੰਘ
ਫਤਿਹਗੜ੍ਹ ਸਾਹਿਬ, 15 ਜੁਲਾਈ ( ਅਸ਼ਵਨੀ )- ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਪਿੰਡਾਂ ਵਿਚ ਮੱਛਰਾਂ ਨਾਲ ਪੈਂਦਾ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਨੀਵੀਆਂ ਥਾਵਾਂ ਤੇ ਜਿਥੇ ਵੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਮਾਂ ਹੋ ਗਿਆ ਹੈ, ਉਨ੍ਹਾਂ ਥਾਵਾਂ ਤੇ ਮੱਛਰਾਂ ਦੀ ਪੈਦਾਵਾਰ ਹੋਣ ਦਾ ਖਤਰਾ ਹੈ, ਕਿਉਂ ਕਿ ਮੱਛਰ ਸਾਫ ਖੜੇ ਪਾਣੀ ਵਿਚ ਆਪਣੇ ਅੰਡੇ ਦਿੰਦੇ ਹਨ ਤੇ 7 ਤੋਂ 10 ਦਿਨਾਂ ਦੇ ਅੰਦਰ—ਅੰਦਰ ਅੰਡੇ ਤੋਂ ਮੱਛਰ ਬਣ ਜਾਂਦੇ ਹਨ, ਇਸ ਲਈ ਇਨ੍ਹਾਂ ਥਾਵਾਂ ਨੂੰ ਟਾਰਗੇਟ ਕਰਕੇ ਸਿਹਤਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਸਪ੍ਰੇਅ ਆਦਿ ਕਰਵਾਈ ਜਾ ਰਹੀ ਹੈ ਤੇ ਡੇਂਗੂ, ਮਲੇਰੀਆਂ ਬੁਖਾਰ ਸਬੰਧੀ ਸਰਵੇ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤਕਾਮਿਆਂ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਤੇ ਆਲੇ ਦੁਆਲੇ ਵਿਚ ਪਾਣੀ ਜਮਾਂ ਨਾ ਹੋਣ ਦੇਣ, ਘਰਾਂ ਦੀਆਂ ਛੱਤਾਂ ਤੇ ਖੁਲੇ ਵਿਚ ਪਏ ਸਾਮਾਨ ਵਿਚ ਅਕਸਰ ਬਰਸਾਤ ਦਾ ਪਾਣੀ ਜਮਾਂ ਹੋ ਜਾਂਦਾ ਹੈ, ਅਜਿਹੇ ਸਾਮਾਨ ਨੂੰ ਢੱਕ ਕੇ ਜਾ ਪੁੱਠਾ ਕਰਕੇ ਰਖਿਆ ਜਾਵੇ ਤਾਂ ਜੋ ਅਜਿਹੀਆਂ ਲੁਕੀਆਂ ਹੋਈਆਂ ਥਾਵਾਂ ਨੂੰ ਸਾਫ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਕੋਈ ਵੀ ਸਮੱਸਿਆ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਮਹਾਵੀਰ ਸਿੰਘ ਬਲਾਕ ਐਕਸਟੇਸ਼ਨ ਐਜੂਕੇਟਰ, ਦਾਰਪਾਲ ਬੈਂਸ, ਹਰਮਿੰਦਰਪਾਲ, ਸੁਰਜੀਤ ਸਿੰਘ, ਪ੍ਰਿਤਪਾਲ ਸਿੰਘ ਸਾਰੇ ਐਸ.ਆਈ. ਨੂੰ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਖੇਤਰਾ ਦੀ ਵੰਡ ਕਰਕੇ ਮੈਡੀਕਲ ਕੈਂਪ ਅਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ।