ਜਗਰਾਓਂ, 18 ਜੁਲਾਈ ( ਜਗਰੂਪ ਸੋਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਬਲਾਕ ਪ੍ਰਧਾਨ ਜਗਰਾਓਂ ਹਰਚੰਦ ਸਿੰਘ ਢੋਲਣ ਨੇ ਦੱਸਿਆ ਕਿ ਪਿਛਲੇ ਇਕ ਹਫਤੇ ਤੋਂ ਹੜਾਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਅੰਦਰ ਬਹੁਤ ਤਬਾਹੀ ਮਚਾਈ ਹੈ। ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਡੁੱਬ ਕੇ ਮਰ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਰਾਸ਼ਨ ਹਰਾ ਚਾਰਾ ਤੂੜੀ ਝੋਨੇ ਦੀ ਪਨੀਰੀ ਅਤੇ ਗੁਰੂ ਕੇ ਲੰਗਰਾਂ ਦੀ ਸੇਵਾ ਸੰਭਾਲ ਲਈ ਹੈਂ ਪਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਯੂਰੀਆ ਖਾਦ ਦੀ ਘਾਟ ਖੜੀ ਕਰ ਕੇ ਕਿਸ਼ਾਨਾਂ ਦੇ ਜ਼ਖਮਾਂ ਤੇ ਹੋਰ ਲੂਣ ਛਿੜਕਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਯੂਰੀਆ ਖਾਦ ਦੀ ਵਰਤੋਂ ਨੂੰ ਕਿਸਾਨਾਂ ਦੀਆਂ ਫਸਲਾਂ ਤੱਕ ਸੀਮਤ ਕੀਤਾ ਜਾਵੇ।