ਬਟਾਲਾ, 19 ਜੁਲਾਈ (ਰਾਜੇਸ਼ ਜੈਨ – ਭਗਵਾਨ ਭੰਗੂ) : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਜੀ ਦੀ 6 ਮਈ ਨੂੰ ਮਨਾਈ ਗਈ 50ਵੀਂ ਬਰਸੀ ਮੌਕੇ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਬਟਾਲਾ ਦੇ ਐਂਟਰੀ ਗੇਟ ਦੇ ਨਜ਼ਦੀਕ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਸੀ ਤੇ ਉਸ ਬੁੱਤ ਦੀ ਖੂਬਸੂਰਤ ਦਿੱਖ ਲਈ ਵਿਕਾਸ ਕੰਮ ਚੱਲ ਰਿਹਾ ਹੈ।ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੀ.ਡਬਲਿਊ.ਡੀ ਵਿਭਾਗ ਵਲੋਂ ਸਿਵ ਕੁਮਾਰ ਬਟਾਲਵੀ ਦੇ ਬੁੱਤ ਦੀ ਖੂਬਸੂਰਤੀ ਲਈ ਲਾਈਟਸ, ਟਾਈਲਾਂ ਲਗਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਸਫਾਈ ਨੂੰ ਵੀ ਯਕੀਨੀ ਬਣਾਇਆ ਹੈ। ਵਿਭਾਗ ਵਲੋਂ ਬਰਸਾਤ ਕਾਰਨ ਵਿਕਾਸ ਕੰਮ ਰੋਕਿਆ ਗਿਆ ਸੀ।ਦੱਸਣਯੋਗ ਹੈ ਕਿ 6 ਮਈ ਨੂੰ ਸ਼ਿਵ ਬਟਾਲਵੀ ਦੇ ਬੁੱਤ ਲਗਾਉਣ ਦੇ ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਚੇਅਰਮੈਨ ਪੰਜਾਬ ਆਰਟਸ ਕੌਂਸਲ ਅਤੇ ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਪਹੁੰਚੇ ਸਨ ਅਤੇ ਉਨਾਂ ਵਲੋਂ ਵੀ ਵਿਧਾਇਕ ਸ਼ੈਰੀ ਕਲਸੀ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕੀਤੀ ਗਈ ਸੀ।