ਚੰਡੀਗੜ੍ਹ, 20 ਜੁਲਾਈ (ਬੋਬੀ ਸਹਿਜਲ)। ਹਰਿਆਣਾ ਸਰਕਾਰ ਨੇ ਮੁੜ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਜ਼ਿਕਰ ਕਰ ਦਈਏ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। “ਕਦੋਂ ਕਦੋਂ ਮਿਲੀ ਡੇਰਾ ਮੁਖੀ ਨੂੰ ਪੈਰੋਲ” ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦਾ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ 2017 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਰ ਇਸ ਦੌਰਾਨ ਉਸ ਨੂੰ ਕਈ ਵਾਰ ਪੇਰੋਲ ਦਿੱਤੀ ਜਾ ਚੁੱਕੀ ਹੈ। ਪਹਿਲੀ ਵਾਰ ਰਾਮ ਰਹੀਮ ਨੂੰ 2022 ਵਿੱਚ 7 ਫਰਵਰੀ ਨੂੰ ਪੇਰੋਲ ਦਿੱਤੀ ਗਈ ਸੀ। ਇਹ ਪੇਰੋਲ 21 ਦਿਨਾਂ ਲਈ ਸੀ। ਇਸ ਦੌਰਾਨ ਰਾਮ ਰਹੀਮ ਗੁਰੂਗ੍ਰਾਮ ਡੇਰੇ ‘ਚ ਠਹਿਰਿਆ ਹੋਇਆ ਸੀ। ਇਸ ਤੋਂ ਬਾਅਦ 17 ਜੂਨ 2022 ਨੂੰ ਡੇਰਾ ਮੁਖੀ ਨੂੰ ਦੂਜੀ ਵਾਰ ਪੈਰੋਲ ਦਿੱਤੀ ਗਈ। ਇਸ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ 30 ਦਿਨਾਂ ਤੱਕ ਰਿਹਾ। ਇਸ ਤੋਂ ਇਲਾਵਾ ਅਕਤੂਬਰ 2022 ਵਿੱਚ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦਿੱਤੀ ਗਈ ਸੀ, ਜੋ ਕਿ 40 ਦਿਨਾਂ ਲਈ ਸੀ। ਜਿੱਥੇ ਸਾਲ 2023 ‘ਚ 21 ਜਨਵਰੀ ਨੂੰ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਸੀ, ਉਥੇ ਹੀ ਇਸ 40 ਦਿਨਾਂ ਦੀ ਪੈਰੋਲ ਦੌਰਾਨ ਡੇਰਾ ਮੁਖੀ ਬਰਨਾਵਾ ਆਸ਼ਰਮ ‘ਚ ਰਿਹਾ। ਇਸ ਸਾਲ ਜਨਵਰੀ ਦੇ ਮਹੀਨੇ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਹਰਿਆਣਾ ਸਰਕਾਰ ਵੀ ਸ਼ੱਕ ਦੇ ਘੇਰੇ ਵਿਚ ਆਈ ਸੀ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦਾ ਵੱਖ-ਵੱਖ ਸੰਗਠਨਾਂ ਅਤੇ ਵਿਰੋਧੀ ਪਾਰਟੀਆਂ ਨੇ ਵਿਰੋਧ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਜੇ ਕਤਲ ਅਤੇ ਬਲਾਤਕਾਰ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੱਖਾਂ ਨੂੰ ਕਿਉਂ ਨਹੀਂ