ਮਾਲੇਰਕੋਟਲਾ(ਰਾਜਨ ਜੈਨ)ਜ਼ਿਲ੍ਹਾ ਕਪਤਾਨ ਪੁਲਿਸ ਮਾਲੇਰਕੋਟਲਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ,ਪੀ.ਪੀ.ਐਸ ਨੇ ਅੱਜ ਸਥਾਨਿਕ ਪੱਤਰਕਾਰ ਭਾਈਚਾਰੇ ਨਾਲ ਐਸ.ਐਸ.ਪੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਪਹਿਲੀ ਪ੍ਰਰੈੱਸ ਮਿਲਣੀ ਕੀਤੀ । ਇਸ ਮੌਕੇ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ ਮੌਜੂਦ ਸਨ। ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਰੂਬਰੂ ਹੁੰਦਿਆਂ ਐਸ.ਐਸ.ਪੀ.ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਮਨ-ਕਾਨੂੰਨ ਦੀ ਵਿਵਸਥਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ, ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਸਫ਼ਲਤਾ ਲਈ ਆਮ ਲੋਕਾਂ ਦਾ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਹਰ ਖੇਤਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾ ਕੇ ਬਹਾਦਰੀ, ਸਬਰ ਅਤੇ ਸਾਹਸ ਦਾ ਪ੍ਰਦਰਸ਼ਨ ਕੀਤਾ ਹੈ। ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕਰਨਾ, ਅਮਨ ਕਾਨੂੰਨ ਨੂੰ ਬਣਾਈ ਰੱਖਣਾ ਤੇ ਨਸ਼ੇ ਦੀ ਰੋਕਥਾਮ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਐਸ.ਐਸ.ਪੀ ਨੇ ਦੁਹਰਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਰੁੱਖ ਅਖ਼ਤਿਆਰ ਕੀਤੇ ਜਾਵੇਗਾ। ਇਸ ਸਬੰਧੀ ਪਹਿਲਾ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਭਿ੍ਸ਼ਟਾਚਾਰ,ਪ੍ਰਦਾਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ ।ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ।ਜੇਕਰ ਕੋਈ ਪੁਲਿਸ ਅਧਿਕਾਰੀ/ਮੁਲਾਜ਼ਮ ਸਮਾਜ ਵਿਰੋਧੀ ਅਨਸਰਾਂ ਨੂੰ ਸ਼ੈਅ ਦਿੰਦਾ ਜਾਂ ਰਿਸ਼ਵਤ ਲੈਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਤੌਰ ਮੁਲਜ਼ਮ ਸਖ਼ਤ ਅਨੁਸ਼ਾਸਨੀ ਕਾਰਵਾਈ ਵੱਢੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਦੋਸਤ ਅਤੇ ਸ਼ੁੱਭਚਿੰਤਕ ਹੈ,ਕਿਸੇ ਨੂੰ ਵੀ ਅਮਨ-ਸ਼ਾਂਤੀ ਤੇ ਿਫ਼ਰਕੂ ਇਕਸੁਰਤਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਐਸ.ਐਸ.ਪੀ ਨੇ ਮੀਡੀਆ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ, ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ, ਇਸ ਸਮਾਜਿਕ ਲੜਾਈ ਖ਼ਿਲਾਫ਼ ਸਾਂਝੀ ਲੜਾਈ ਵਿੱਢਣੀ ਚਾਹੀਦੀ ਹੈ ।ਉਨ੍ਹਾਂ ਹੋਰ ਕਿਹਾ ਕਿ ਜੇਕਰ ਕਿਸੇ ਨੂੰ ਨਸ਼ੇ ਦੀ ਵਿੱਕਰੀ ਕਰਨ ਵਾਲੇ ਬਾਰੇ ਪਤਾ ਚਲਦਾ ਹੈ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ । ਸ਼ਹਿਰ ਅੰਦਰ ਟਰੈਿਫ਼ਕ ਦੀ ਗੱਲ ਕਰਦਿਆ ਕਿਹਾ ਕਿ ਸਥਾਨਕ ਪ੍ਰਸ਼ਾਸਨ ਤੇ ਆਮ ਜਨਤਾ ਦੇ ਸਮੂਹਿਕ ਸਹਿਯੋਗ ਨਾਲ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਟਰੈਿਫ਼ਕ ਦੀ ਸਮੱਸਿਆ ਤੋਂ ਨਿਜਾਤ ਦਵਾਈ ਜਾ ਸਕੇ।