Home Chandigrah ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰਦੋ ਸ਼ਿਫਟਾਂ ‘ਚ 50 ਫੀਸਦੀ...

ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ
ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ

84
0


ਮੋਗਾ, 6 ਅਪ੍ਰੈਲ ( ਕੁਲਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ, 2022 ਤੋਂ 7 ਮਈ, 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਵੀਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ।
ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ।

LEAVE A REPLY

Please enter your comment!
Please enter your name here