ਜਗਰਾਉਂ, 27 ਜੁਲਾਈ ( ਬੌਬੀ ਸਹਿਜਲ, ਧਰਮਿੰਦਰ )-ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਸਬ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਲਈ ਬੱਸ ਸਟੈਂਡ ਭੂੰਦੜੀ ਵਿਖੇ ਮੌਜੂਦ ਸੀ। ਉਥੇ ਇਤਲਾਹ ਮਿਲੀ ਕਿ ਗੁਰਵਿੰਦਰ ਸਿੰਘ ਵਾਸੀ ਰਾਹੋਂ ਰੋਡ ਖਵਾਜਕੇ, ਥਾਣਾ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਅਫੀਮ ਵੇਚਣ ਦਾ ਧੰਦਾ ਕਰਦਾ ਹੈ। ਜੋ ਸਿੱਧਵਾਂਬੇਟ ਇਲਾਕੇ ਦੇ ਢਾਬਿਆਂ ਅਤੇ ਜੀ.ਟੀ.ਰੋਡ ਦੇ ਢਾਬਿਆਂ ’ਤੇ ਰੁਕਣ ਵਾਲੇ ਟਰੱਕ ਚਾਲਕਾਂ ਅਤੇ ਰਾਹਗੀਰਾਂ ਨੂੰ ਅਫੀਮ ਸਪਲਾਈ ਕਰਦਾ ਹੈ। ਗੁਰਵਿੰਦਰ ਸਿੰਘ ਆਪਣੇ ਗ੍ਰਾਹਕਾਂ ਨੂੰ ਅਫੀਮ ਸਪਲਾਈ ਕਰਨ ਲਈ ਲੁਧਿਆਣਾ ਵਾਲੇ ਪਾਸੇ ਤੋਂ ਸਿੱਧਵਾਂਬੇਟ ਵੱਲ ਆ ਰਿਹਾ ਹੈ। ਇਸ ਸੂਚਨਾ ’ਤੇ ਗੁਰਵਿੰਦਰ ਸਿੰਘ ਨੂੰ ਸਿੱਧਵਾਂਬੇਟ ਮੇਨ ਰੋਡ ’ਤੇ ਨਾਕਾਬੰਦੀ ਕਰਕੇ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ।