ਜਗਰਾਓਂ , 26 ਜੁਲਾਈ ( ਮੋਹਿਤ ਜੈਨ)- ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਤਿੰਨ ਸਕੂਲਾਂ ਤੇ ਇਕ ਗੁਰਦੁਆਰਾ ਸਾਹਿਬ ਨੂੰ 35 ਕੁਰਸੀਆਂ ਭੇਂਟ ਕੀਤੀਆਂ ਗਈਆਂ| ਜਗਰਾਓਂ ਦੇ ਆਰ ਕੇ ਸਕੂਲ ਵਿਖੇ ਕੁਰਸੀਆਂ ਭੇਂਟ ਕਰਨ ਸਮੇਂ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਕੰਵਲ ਕੱਕੜ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਮੇਂ ਸਮੇਂ ਵੱਖ ਵੱਖ ਸੰਸਥਾਵਾਂ ਨੂੰ ਲੋੜੀਂਦਾ ਸਮਾਨ ਦਿੱਤਾ ਗਿਆ ਹੈ| ਉਨ੍ਹਾਂ ਦੱਸਿਆ ਕਿ ਸਾਰੇ ਮੈਂਬਰਾਂ ਦੇ ਸਮੂਹ ਸਹਿਯੋਗ ਨਾਲ ਸੋਸਾਇਟੀ ਵੱਲੋਂ ਆਰ. ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਨੂੰ 3 ਆਫ਼ਿਸ ਚੇਅਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗ਼ਾਲਿਬ ਨੂੰ 12 ਕੁਰਸੀਆਂ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਰੀ ਸਿੰਘ ਨੂੰ 10 ਕੁਰਸੀਆਂ ਦੇਣ ਸਮੇਤ ਮਾਈ ਦਾ ਗੁਰਦੁਆਰਾ ਜਗਰਾਓਂ ਨੂੰ 10 ਕੁਰਸੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ, ਮੈਨੇਜਰ ਰਾਜਿੰਦਰ ਜੈਨ ਅਤੇ ਪ੍ਰਿੰਸੀਪਲ ਸੀਮਾ ਸ਼ਰਮਾ ਨੇ ਲੋਕ ਸੇਵਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਪਹਿਲਾਂ ਵੀ ਸਕੂਲ ਨੂੰ ਕਾਫੀ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਅਤੇ ਸੁਸਾਇਟੀ ਨੇ ਭਵਿੱਖ ਵਿਚ ਹਰ ਮਦਦ ਦਾ ਭਰੋਸਾ ਦਿੱਤਾ| ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੀਨੀਅਰ ਵਾਈਸ ਪ੍ਰਧਾਨ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਮੁਕੇਸ਼ ਗੁਪਤਾ, ਰਾਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਪ੍ਰਵੀਨ ਮਿੱਤਲ, ਕਪਿਲ ਸ਼ਰਮਾ, ਅਨਿਲ ਮਲਹੋਤਰਾ, ਕੰਚਨ ਗੁਪਤਾ, ਸੰਤੋਸ਼ ਰਾਣੀ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।