ਹਿਮਾਚਲ ਪ੍ਰਦੇਸ਼,(ਬਿਊਰੋ)-ਪੰਜਾਬ ਵਿੱਚ ਚੋਣ ਜਿੱਤ ਤੋਂ ਖੁਸ਼ ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚਲਦੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੇ ਮੰਡੀ ਵਿੱਚ ਰੋਡ ਸ਼ੋਅ ਕਰ ਰਹੇ ਹਨ। ਹਿਮਾਚਲ ਵਿੱਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਰੋਡ ਸ਼ੋਅ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ, ਹੁਣ ਸਮਾਂ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਸਮਾਂ ਹੈ।ਇਸ ਦੌਰਾਨ ‘ਆਪ’ ਨੇ ਆਪਣੀ ਚੋਣ ਮੁਹਿੰਮ ਲਈ ਮੌਜੂਦਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਗ੍ਰਹਿ ਹਲਕੇ ਮੰਡੀ ਨੂੰ ਚੁਣਿਆ ਹੈ, ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੋਡ ਸ਼ੋਅ ਕਰ ਰਹੇ ਹਨ। ਦੋਵੇਂ ਆਗੂਆਂ ਨੇ ਰੋਡ ਸ਼ੋਅ ਨੂੰ ਸੰਬੋਧਨ ਵੀ ਕੀਤਾ।ਅਰਵਿੰਦ ਕੇਜਰੀਵਾਲ ਨੇ ਕਿਹਾ, ਬਹੁਤ ਚੰਗਾ ਲੱਗਾ, ਜਿਵੇਂ ਤੁਸੀਂ ਸੁਆਗਤ ਕੀਤਾ ਹੈ। ਮੈਨੂੰ ਅਤੇ ਭਗਵੰਤ ਮਾਨ ਨੂੰ ਰਾਜਨੀਤੀ ਨਹੀਂ ਕਰਨਾ ਆਉਂਦੀ , ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਜਾਣਦੇ ਹਾਂ, ਪਹਿਲਾਂ ਦਿੱਲੀ ਵਿੱਚ ਕੀਤਾ, ਫਿਰ ਪੰਜਾਬ ਵਿੱਚ, ਹੁਣ ਹਿਮਾਚਲ ਵਿੱਚ ਵੀ ਕਰਨਾ ਹੈ।ਇੱਥੇ ਕਾਂਗਰਸ ਅਤੇ ਭਾਜਪਾ ਨੇ 17 ਸਾਲ ਰਾਜ ਕੀਤਾ ਪਰ ਕੁਝ ਨਹੀਂ ਹੋਇਆ, ਤੁਸੀਂ ਸਾਨੂੰ ਇੱਕ ਮੌਕਾ ਦਿਓ, ਤੁਸੀਂ ਸਾਰੀਆਂ ਪਾਰਟੀਆਂ ਨੂੰ ਜਾਣਦੇ ਹੋ, ਅਸੀਂ ਰਾਜਨੀਤੀ ਕਰਨਾ ਨਹੀਂ ਜਾਣਦੇ, ਸਕੂਲ ਅਤੇ ਹਸਪਤਾਲ ਬਣਾਉਣੇ ਆਉਂਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਚਾਬੀ ਹਿਮਾਚਲ ਦੀ ਜਨਤਾ ਦੇ ਹੱਥ ਹੈ।