ਚੌਕੀਮਾਨ, 26 ਜੁਲਾਈ ( ਰਾਜਨ ਜੈਨ )-
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਬਲਾਕ ਸਿੱਧਵਾ ਬੇਟ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜਿਲ੍ਹਾ ਪ੍ਰਧਾਨ ਗੁਰਅੰਮ੍ਰਿਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮੈਡਮ ਮਨਜੀਤ ਕੌਰ ਢਿੱਲੋਂ ਬਰਸਾਲ ਦੀ ਅਗਵਾਈ ਹੇਠ ਮਨੀਪੁਰ ਵਿਖੇ ਔਰਤਾਂ ਨਾਲ ਕੀਤੀ ਜਾ ਰਹੀ ਦਰਿੰਦਗੀ ਦੇ ਖਿਲਾਫ ਉੱਚ ਅਧਿਕਾਰੀਆਂ ਰਾਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਜਗਰਾਉ ਐਸ ਡੀ ਐਮ ਮੈਡਮ ਮਨਜੀਤ ਕੌਰ ਰਾਂਹੀ ਮੰਗ ਪੱਤਰ ਭੇਜਿਆ । ਇਸ ਮੌਕੇ ਇਕੱਠੀਆਂ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਇਸ ਅਤਿ ਘਿਨਾਉਣੇ ਕਾਂਡ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ । ਉਹਨਾਂ ਕਿਹਾ ਕਿ ਮਨੀਪੁਰ ਵਿੱਚ ਲਗਭਗ ਪਿਛਲੇਂ ਤਿੰਨ ਮਹੀਨਿਆਂ ਤੋਂ ਲਗਾਤਾਰ ਹਿੰਸਾ ਅਤੇ ਸਾੜਫੂਕ ਦੀਆਂ ਘਟਨਾਵਾਂ ਹੋ ਰਹੀਆਂ ਹਨ। ਔਰਤਾਂ ਦੇ ਨਾਲ ਬਹੁਤ ਹੀ ਵਹਿਸ਼ੀ ਤਰੀਕੇ ਨਾਲ ਗੈਂਗਰੇਪ ਅਤੇ ਉਹਨਾਂ ਨੂੰ ਨਗਨ ਕਰਕੇ ਘੁਮਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਜੋ ਕਿ ਬਹੁਤ ਹੀ ਅਣਮਨੁੱਖੀ ਵਰਤਾਰਾ ਹੈ । ਔਰਤਾਂ ਤੇ ਹੋ ਰਹੇ ਇਹ ਜ਼ੁਲਮ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਥੇਬੰਦੀ ਪੀੜਤ ਔਰਤਾਂ ਦੇ ਨਾਲ ਖੜੇਗੀ । ਉਹਨਾਂ ਕਿਹਾ ਕਿ ਔਰਤਾਂ ਤੇ ਜ਼ੁਲਮ ਕਰਨ ਵਾਲੇ ਦਰਿੰਦਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਘੱਟੋ ਘੱਟ ਫਾਂਸੀ ਦੀ ਸਜ਼ਾ ਦਿੱਤੀ ਜਾਵੇ ।
ਇਸ ਮੌਕੇ ਸਰਬਜੀਤ ਕੌਰ ਵਿਰਕ ਪ੍ਰੈਸ ਸਕੱਤਰ ,ਕਰਮਜੀਤ ਕੌਰ ਸਦਰਪੁਰਾ ਜਨਰਲ ਸਕੱਤਰ, ਜਸਵੀਰ ਕੌਰ ਵਲੀਪੁਰ ਸਹਾਇਕ ਸਕੱਤਰ,ਗੁਰਚਰਨ ਕੌਰ ਭੂੰਦੜੀ ਪ੍ਰਚਾਰ ਸਕੱਤਰ , ਪੁਸਪਿੰਦਰ ਕੌਰ, ਪਰਮਜੀਤ ਕੌਰ ਬੁਜਰਗ ਸਰਕਲ ਪ੍ਰਧਾਨ , ਅਮਰਜੀਤ ਕੌਰ ਬਣੀਏਵਾਲ ਆਦਿ ਹਾਜ਼ਰ ਸਨ।