Home Education ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਮਿਲਦੀ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ...

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਮਿਲਦੀ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ – ਡਿਪਟੀ ਕਮਿਸ਼ਨਰ

56
0


ਮੋਗਾ, 27 ਜੁਲਾਈ (ਭਗਵਾਨ ਭੰਗੂ) : ਜਿਲ੍ਹਾ ਮੋਗਾ ਨਾਲ ਸਬੰਧਤ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਲੋਹਾਰਾ ਦਾ ਜਵਾਹਰ ਨਵੋਦਿਆ ਵਿਦਿਆਲਿਆ ਵਰਦਾਨ ਸਾਬਿਤ ਹੋ ਰਿਹਾ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਉੱਚ ਮਿਆਰ ਦੀ ਪੜਾਈ ਬਿਲਕੁਲ ਮੁਫ਼ਤ ਅਤੇ ਰਹਿਣ ਸਹਿਣ ਦੀਆਂ ਸਹੂਲਤਾਂ ਨਾਲ ਮੁਹੱਈਆ ਕਰਵਾਈ ਜਾਂਦੀ ਹੈ।ਪਿਛਲੇ ਅੰਕੜੇ ਇਸ ਗੱਲ ਦਾ ਗਵਾਹ ਹਨ ਕਿ ਨਵੋਦਿਆ ਵਿਦਿਆਲਿਆ ਵਿੱਚ ਪੜ੍ਹ ਚੁੱਕੇ ਬੱਚੇ ਭਾਰਤ ਦੇ ਉੱਚ ਪ੍ਰਸ਼ਾਸ਼ਨਿਕ ਅਹੁਦਿਆਂ ਉੱਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕੀਤਾ।ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਪੜ੍ਹਾਈ ਵਿੱਚ ਹੁਸ਼ਿਆਰ ਬੱਚਿਆਂ ਦੇ ਮਾਪਿਆਂ ਨੂੰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਆਪਣੇ ਬੱਚਿਆਂ ਨੂੰ ਜ਼ਰੂਰ ਦਿਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵੇਸ਼ ਪ੍ਰੀਖਿਆ ਲਈ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.navodaya.gov.in ਉੱਪਰ ਆਨਲਾਈਨ ਫਾਰਮ ਮਿਤੀ 10 ਅਗਸਤ, 2023 ਤੱਕ ਭਰੇ ਜਾ ਸਕਦੇ ਹਨ। ਪ੍ਰਵੇਸ਼ ਪ੍ਰੀਖਿਆ 21 ਜਨਵਰੀ, 2024 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ ਰਹੀ ਹੈ।ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪਿੰਸੀਪਲ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2012 ਤੇ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2023-24 ਦੇ ਦੌਰਾਨ ਪਾਸ ਹੋਵੇ।

LEAVE A REPLY

Please enter your comment!
Please enter your name here