ਮਾਲੇਰਕੋਟਲਾ 28 ਜੁਲਾਈ ( ਲਿਕੇਸ਼ ਸ਼ਰਮਾਂ)-ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ, ਪੀ.ਪੀ.ਐਸ. ਦੀ ਅਗਵਾਈ ਹੇਠ “ਘੇਰਾਬੰਦੀ ਅਤੇ ਸਰਚ ਓਪਰੇਸ਼ਨ ” ਕੀਤਾ ਗਿਆ। ਇਸ ਓਪਰੇਸ਼ਨ ਲਈ ਸਮੁੱਚੇ ਜ਼ਿਲ੍ਹੇ ਅੰਦਰ 6 ਗਜ਼ਟਿਡ ਅਫ਼ਸਰਾਂ ਸਮੇਤ 212 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ। ਇਸ ਓਪਰੇਸ਼ਨ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਮਾਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ ਅੰਦਰ ਐਨ.ਡੀ.ਪੀ.ਐਸ. ਐਕਟ ਦੇ ਸਮਗਲਰਾਂ ਦੇ ਘਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਗੁਰਸ਼ਰਨਦੀਪ ਸਿੰਘ ਗਰੇਵਾਲ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੌਰਾਨੇ ਚੈਕਿੰਗ 03 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 120 ਨਸ਼ੀਲੀਆਂ ਗੋਲੀਆਂ ,50 ਗ੍ਰਾਮ ਸੁਲਫ਼ਾ ਅਤੇ ਇਕ ਮੋਟਰਸਾਈਕਲ ਬਰਾਮਦ ਕਰਵਾ ਕੇ 02 ਮੁਕੱਦਮੇ ਦਰਜ ਰਜਿਸਟਰ ਕਰਵਾਏ ਗਏ ਹਨ।ਇਸ ਓਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।