Home Uncategorized ਸ਼ਾਰਟ ਸਰਕਟ ਕਾਰਨ ਖੜ੍ਹੀ ਕਣਕ ਦੀ ਫਸਲ ਨੂੰ ਲੱਗੀ ਅੱਗ, ਤਿੰਨ ਏਕੜ...

ਸ਼ਾਰਟ ਸਰਕਟ ਕਾਰਨ ਖੜ੍ਹੀ ਕਣਕ ਦੀ ਫਸਲ ਨੂੰ ਲੱਗੀ ਅੱਗ, ਤਿੰਨ ਏਕੜ ਫਸਲ ਸੜ ਕੇ ਸੁਆਹ

82
0


ਫ਼ਤਹਿਗੜ੍ਹ ਸਾਹਿਬ,(ਬਿਊਰੋ)- ਸਥਾਨਕ ਸ਼ਹਿਰ ਦੇ ਪਿੰਡ ਲਟੌਰ ਵਿਖੇ ਕਣਕ ਦੀ ਤਿੰਨ ਏਕੜ ਫਸਲ ਸੜ ਕੇ ਸੁਆਹ ਹੋ ਗਈ। ਪਿੰਡ ਵਾਸੀਆਂ ਦੀ ਮੱਦਦ ਦੇ ਨਾਲ ਅੱਗ ਉੱਤੇ ਕਾਬੂ ਪਾ ਲਿਆ ਗਿਆ।ਜ਼ਿਕਰਯੋਗ ਹੈ ਭੁਪਿੰਦਰ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਲਟੌਰ ਨੇ 11 ਏਕੜ ਜ਼ਮੀਨ ਠੇਕੇ ‘ਤੇ ਲਈ ਸੀ,ਜਿਸ ‘ਚ ਕਣਕ ਦੀ ਫਸਲ ਬੀਜੀ ਹੋਈ ਸੀ ਜੋ ਪੱਕ ਕੇ ਤਿਆਰ ਹੋ ਚੁੱਕੀ ਸੀ।ਪ੍ਰੰਤੂ ਅਫ਼ਸੋਸ ਅੱਗ ਦੀ ਲਪੇਟ ਵਿਚ ਆ ਜਾਣ ਦੇ ਕਾਰਨ ਕਣਕ ਦੀ ਤਿੰਨ ਏਕੜ ਫਸਲ ਸੜ ਕੇ ਸੁਆਹ ਹੋ ਗਈ। ਸਾਬਕਾ ਸਰਪੰਚ ਮਨਜੀਤ ਸਿੰਘ ਹਰਪ੍ਰੀਤ ਸਿੰਘ ਸਤੀਸ਼ ਲਟੌਰ ਬਲਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਥਾਨ ਉੱਤੇ ਬਿਜਲੀ ਵਿਭਾਗ ਦੇ ਕਰਮਚਾਰੀ ਕੰਮ ਕਰ ਰਹੇ ਸਨ, ਕੰਮ ਖ਼ਤਮ ਹੋਣ ਉਪਰੰਤ ਜਦੋਂ ਉਨ੍ਹਾਂ ਨੇ ਸਵਿੱਚ ਲਾਈ ਤਾਂ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ।ਭਾਵੇਂ ਕਿ ਅੱਗ ਦੇ ਨਾਲ ਤਿੰਨ ਏਕੜ ਫਸਲ ਸੜ ਕੇ ਸੁਆਹ ਹੋ ਗਈ,ਪ੍ਰੰਤੂ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ।ਜਦੋਂ ਉਕਤ ਮਾਮਲੇ ਸੰਬੰਧੀ ਪਾਵਰਕਾਮ ਦੇ ਐਸਡੀਓ ਰਮਨਦੀਪ ਸਿੰਘ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ, ਮਾਮਲੇ ਦੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਅਜਿਹੀ ਘਟਨਾ ਦੇ ਕਾਰਨ ਪੁੱਤਾਂ ਵਾਂਗ ਪਾਲੀ ਗਈ ਫਸਲ ਜਦੋਂ ਹੱਥਾਂ ਦੇ ਵਿੱਚੋਂ ਨਿਕਲ ਜਾਂਦੀ ਹੈ ਤਾਂ ਉਸ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਪੀਡ਼ਤ ਵਿਅਕਤੀ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here