ਜਗਰਾਉਂ, 30 ਜੁਲਾਈ ( ਰਾਜੇਨ ਜੈਨ )-ਜੀਵਨਜੋਤ ਨਰਸਿੰਗ ਇੰਸਟੀਚਿਊਟ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਾਵਣ ਮਹੀਨੇ ਦੇ ਮਹਤੱਵ ਨੂੰ ਮੁੱਖ ਰੱਖਦੇ ਹੋਏ ਮੇਲਾ ਤੀਜ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸੰਸਥਾ ਦੇ ਚੇਅਰਮੈਨ ਡਾ: ਪਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਗਗਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦਾ ਸੱਭਿਆਚਾਰ ਅਤੇ ਵਿਰਸਾ ਅਨਮੋਲ ਹੈ। ਪੰਜਾਬ ਦਾ ਅਮੀਰ ਵਿਰਸਾ ਅਤੇ ਸੱਭਿਆਚਾਰ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜੀ ਰੱਖਦਾ ਹੈ। ਤੀਜ ਤਿਉਹਾਰ ਵਰਗੇ ਪ੍ਰਾਚੀਨ ਪ੍ਰੋਗਰਾਮ ਸਾਡੇ ਸੱਭਿਆਚਾਰ ਅਤੇ ਵਿਰਸੇ ਦੀਆਂ ਵਿਲੱਖਣ ਮਿਸਾਲਾਂ ਹਨ। ਜੀਵਨਜੋਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਲੋਕ ਗੀਤ, ਗਿੱਧਾ, ਭੰਗੜਾ ਅਤੇ ਹੋਰ ਵਿਰਾਸਤੀ ਬੋਲੀਆਂ ਦੀ ਪੇਸ਼ਕਾਰੀ ਕਰਕੇ ਖੂਬ ਰੋਣਕ ਲਗਾਈ। ਇਸ ਮੌਕੇ ਮਿਸ ਤੀਜ ਦਾ ਖਿਤਾਬ ਜੀਐਨਐਮ ਦੂਜੇ ਸਾਲ ਦੀ ਵਿਦਿਆਰਥਣ ਗੁਰਜੀਤ ਕੌਰ ਨੇ ਜਿੱਤਿਆ ਅਤੇ ਮਿਸਜ਼ ਤੀਜ ਦਾ ਖਿਤਾਬ ਅਧਿਆਪਕਾ ਦਿਵਜੋਤ ਨੇ ਜਿੱਤਿਆ। ਇਸ ਮੌਕੇ ਸਰਦਾਰਾ ਸਿੰਘ, ਅਧਿਆਪਕਾ ਸਤਵੀਰ ਕੌਰ, ਗਗਨਦੀਪ ਕੌਰ ਸੁਖਮੀਤ ਕੌਰ, ਸਿਮਰਨਜੀਤ ਕੌਰ, ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਮੌਕੇ ਜੀਐਨਐਮ ਭਾਗ ਦੂਜਾ ਦੇ ਨਤੀਜਿਆਂ ਵਿੱਚ ਨੀਤੂ ਬਰਖਾ ਨੇ ਪਹਿਲਾ, ਸ਼ੀਤਲ ਨੇ ਦੂਜਾ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਭਾਗ ਦੂਜਾ ਅਤੇ ਜੀਐਨਐਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੂੰ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ