Home crime ਜਗਰਾਓਂ ਨੇੜੇ ਸਿੱਧਵਾਂਬੇਟ ਇਲਾਕੇ ਦੇ ਦੋ ਨੌਜਵਾਨ ਦਰਿਆ ’ਚ ਰੁੜ ਕੇ ਪਾਕਿਸਤਾਨ...

ਜਗਰਾਓਂ ਨੇੜੇ ਸਿੱਧਵਾਂਬੇਟ ਇਲਾਕੇ ਦੇ ਦੋ ਨੌਜਵਾਨ ਦਰਿਆ ’ਚ ਰੁੜ ਕੇ ਪਾਕਿਸਤਾਨ ਪਹੁਚੇ

59
0


ਸਿੱਧਵਾਂਬੇਟ, 30 ਜੁਲਾਈ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ )-ਜਗਰਾਓਂ ਇਲਾਕੇ ਦੇ ਸਿੱਧਵਾਂਬੇਟ ਨੇੜੇ ਪਿੰਡ ਪਰਜੀਆਂ ਬਿਹਾਰੀਪੁਰ ਦੇ ਦੋ ਨੌਜਵਾਨ ਸਤਲੁੱਜ ਦਰਿਆ ਦੇ ਪਾਣੀ ਵਿਚ ਰੁੜ ਕੇ ਪਾਕਿਸਤਾਨ ਪਹੁੰਚ ਗਏ। ਜਿਥੇ ਉਨ੍ਹਾਂ ਨੂੰ ਫੌਜ ਵਲੋਂ ਗਿਰਫਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ 25 ਸਾਲਾ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸ਼ੇਰੇਵਾਲ ਹਾਲ ਵਾਸੀ ਪਰਜੀਆਂ ਬਿਹਾਰੀਪੁਰ ਅਤੇ 24 ਸਾਲਾ ਰਤਨਪਾਲ ਪੁੱਤਰ ਮਹਿੰਦਰ ਸਿੰਘ ਵਾਸੀ ਖਹਿਰਾ ਮੁਸਤਰਕਾ ਥਾਣਾ ਮਹਿਤਪੁਰ ਜੋ ਕਿ ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਨੇੜਿਓਂ ਸਤਲੁਜ ਦਰਿਆ ਵਿਚ ਰੁੜ ਗਏ। ਜਿਨ੍ਹਾਂ ਦੇ ਪਾਕਿਸਤਾਨ ਪੁੱਜਣ ’ਤੇ ਪਾਕਿ ਰੇਜ਼ਰਾਂ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨ ਵਿਚ ਇਨ੍ਹਾਂ ਦੋਵਾਂ ਨੂੰ ਗਿਰਫਤਾਰ ਕਰਕੇ ਪੁੱਛਗਿੱਛ ਕੀਤੀ ਗਈ ਅਤੇ ਪਾਕਿਸਤਾਨੀ ਰੇਜ਼ਰਾਂ ਵਲੋਂ ਬੀ.ਐਸ.ਐਫ. ਨਾਲ ਗੱਲਬਾਤ ਕਰਕੇ ਜਾਂਚ ਸ਼ੁਰੂ ਕੀਤੀ। ਇਸ ਮਾਮਲੇ ਨੂੰ ਲੈ ਕੇ ਜਿਥੇ ਸੁਰਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਉਥੇ ਪੁਲਸ ਵੀ ਜਾਂਚ ਵਿਚ ਜੁਟ ਗਈ ਹੈ। ਦੋਵਾਂ ਨੌਜਵਾਨਾਂ ਦੀ ਪਾਕਿਸਤਾਨ ਵਿਚ ਗ੍ਰਿਫਤਾਰੀ ਬਾਰੇ ਪਤਾ ਲੱਗਣ ’ਤੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਗਿੱਲ ਪਿੰਡ ਪਰਜੀਆਂ ਬਿਹਾਰੀਪੁਰ ਪੁੱਜੇ। ਜਿੱਥੇ ਉਨ੍ਹਾਂ ਨੇ ਗ੍ਰਿਫਤਾਰ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਿਲ ਕੀਤੀ। ਪਿੰਡ ਪਰਜੀਆਂ ਬਿਹਾਰੀਪੁਰ ਦੇ ਸਰਪੰਚ ਜਸਵੀਰ ਸਿੰਘ ਜੱਸਾ ਨੇ ਦੱਸਿਆ ਕਿ ਸਾਡੇ ਪਿੰਡ ਦਾ ਨੌਜਵਾਨ 4 ਦਿਨ ਪਹਿਲਾਂ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਦਾ ਕਹਿ ਕੇ ਘਰੋਂ ਗਿਆ ਸੀ। ਜਿਸ ਦੀ ਪਰਿਵਾਰਿਕ ਮੈਂਬਰਾਂ ਵਲੋਂ ਤਲਾਸ਼ ਕੀਤੀ ਜਾ ਰਹੀ ਸੀ। ਪਰ ਬੀਤੀ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਨੂੰ ਪਾਕਿਸਤਾਨੀ ਰੇਜ਼ਰਾਂ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਕਿ ਰੇਜ਼ਰਾਂ ਵਲੋਂ ਬੀ.ਐਸ.ਐਫ. ਹਵਾਲੇ ਕਰਨ ਤੋਂ ਬਾਅਦ ਫਿਰੋਜ਼ਪੁਰ ਵਿਖੇ ਨੌਜਵਾਨਾਂ ਨੂੰ ਪਰਿਵਾਰ ਦੇ ਸਪੁਰਦ ਕੀਤੇ ਜਾਣ ਦੀ ਸੰਭਾਵਨਾਂ ਹੈ।

LEAVE A REPLY

Please enter your comment!
Please enter your name here