ਜਗਰਾਓਂ, 30 ਜੁਲਾਈ ( ਮੋਹਿਤ ਜੈਨ)-ਸਵ. ਸੂਰਜ ਪ੍ਰਕਾਸ਼ ਢਾਂਡਾ ਦੀ ਯਾਦ ਵਿੱਚ ਉਨ੍ਹਾਂ ਦੇ ਸਪੁੱਤਰ ਆਸ਼ੂ ਢਾਂਡਾ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ ਲੋਕ ਸੇਵਾ ਸੁਸਾਇਟੀ ਵੱਲੋਂ 40 ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਐੱਲ ਆਰ ਡੀ ਏ ਵੀ ਕਾਲਜ ਜਗਰਾਉਂ ਵਿਖੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਲਗਾਏ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੇ ਡਾਕਟਰ ਰਮਿੰਦਰ ਕੌਰ ਰਟੀਨਾ ਸਪੈਸ਼ਲਲਿਸ਼ਟ ਦੀ ਟੀਮ ਨੇ ਰਟੀਨਾ 175 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ। ਜਿਸ ਚੋਂ 32 ਮਰੀਜ਼ ਅਪਰੇਸ਼ਨ ਲਈ ਚੁਣੇ ਗਏ| ਕੈਂਪ ਦਾ ਉਦਘਾਟਨ ਆਸ਼ੂ ਢਾਂਡਾ ਅਤੇ ਅਨਿਲ ਢਾਂਡਾ ਨੇ ਕਰਦਿਆਂ ਜਿੱਥੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਸੁਸਾਇਟੀ ਨੂੰ ਸਮਾਜ ਸੇਵਾ ਕੰਮਾਂ ਲਈ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ| ਇਸ ਮੌਕੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਕੰਵਲ ਕੱਕੜ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰੇਕ ਮਹੀਨੇ ਦੇ ਅਖੀਰਲੇ ਐਤਵਾਰ ਡੀ ਏ ਵੀ ਕਾਲਜ ਜਗਰਾਓਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਂਦਾ ਹੈ ਜਿਸ ਵਿਚ ਸਿਰਫ਼ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦਾ ਹੀ ਚੈੱਕਅੱਪ ਕੀਤਾ ਜਾਂਦਾ ਹੈ ਅਤੇ ਅਪਰੇਸ਼ਨ ਲਈ ਚੁਣੇ ਗਏ ਮਰੀਜ਼ ਉਸੇ ਦਿਨ ਹੀ ਹਸਪਤਾਲ ਭੇਜ ਦਿੱਤੇ ਜਾਂਦੇ ਹਨ| ਇਸ ਮੌਕੇ ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪ੍ਰੋਜੈਕਟ ਚੇਅਰਮੈਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਰਾਜਿੰਦਰ ਜੈਨ ਕਾਕਾ, ਸੀਨੀਅਰ ਵਾਈਸ ਪ੍ਰਧਾਨ ਮਨੋਹਰ ਸਿੰਘ ਟੱਕਰ, ਆਰ ਕੇ ਗੋਇਲ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਗੋਪਾਲ ਗੁਪਤਾ ਮਨੋਜ ਗਰਗ ਜਸਵੰਤ ਸਿੰਘ ਪ੍ਰੇਮ ਬਾਂਸਲ ਡਾ: ਭਰਤ ਭੂਸ਼ਣ ਬਾਂਸਲ ਨੀਰਜ ਮਿੱਤਲ ਆਦਿ ਹਾਜ਼ਰ ਸਨ ।