Home ਪਰਸਾਸ਼ਨ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 9 ਸਤੰਬਰ ਨੂੰ

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 9 ਸਤੰਬਰ ਨੂੰ

38
0

  • ਆਮ ਲੋਕ ਲੈਣ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ-ਜ਼ਿਲਾ ਤੇ ਸੈਸ਼ਨ ਜੱਜ

ਮੋਗਾ, 30 ਜੁਲਾਈ ( ਰਾਜਨ ਜੈਨ) –
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਤੀ 9 ਸਤੰਬਰ 2023 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੈਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਮੋਗਾ ਸ੍ਰੀ ਅਤੁਲ ਕਸਾਨਾ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਉਨਾਂ ਅੱਗੇ ਦੱਸਿਆ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਦਫ਼ਤਰ ਦੇ ਫੋਨ ਨੰਬਰ 01636-235864 ਜਾਂ ਈ-ਮੇਲ ਆਈ.ਡੀ. dlsa.moga@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here