Home crime ਸ਼ੱਕੀ ਹਾਲਤ ‘ਚ ਨੌਜਵਾਨ ਦੀ ਲਾਸ਼ ਮਿਲੀ

ਸ਼ੱਕੀ ਹਾਲਤ ‘ਚ ਨੌਜਵਾਨ ਦੀ ਲਾਸ਼ ਮਿਲੀ

55
0


ਜਗਰਾਉਂ , 1 ਅਗਸਤ ( ਜਗਰੂਪ ਸੋਹੀ)-ਮੰਗਲਵਾਰ ਸ਼ਾਮ ਕਰੀਬ 7 ਵਜੇ ਸੜਕ ਕਿਨਾਰੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਮਿਲੀ। ਸੂਚਨਾ ਮਿਲਦਿਆਂ ਹੀ ਡੀਐਸਪੀ ਸਤਵਿੰਦਰ ਸਿੰਘ ਵਿਰਕ, ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਜਗਜੀਤ ਸਿੰਘ, ਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ, ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਗੁਰਸੇਵਕ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਤਵਿੰਦਰ ਵਿਰਕ ਨੇ ਦੱਸਿਆ ਕਿ ਮੋਗਾ ਜੀ.ਟੀ ਰੋਡ ’ਤੇ ਮੋਗਾ ਢਾਬੇ ਨੇੜੇ ਸੜਕ ਕਿਨਾਰੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਉਹ ਹੋਰ ਮੌਕੇ ਤੇ ਪੁੱਜੇ ਸਨ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਮ੍ਰਿਤਕ ਦੇ ਸਰੀਰ ‘ਤੇ ਕਈ ਨਿਸ਼ਾਨ ਸਨ। ਜਿਸ ਤੋਂ ਪਤਾ ਚੱਲਦਾ ਹੈ ਕਿ ਜਾਂ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਇਸ ਨੂੰ ਮਾਰ ਕੇ ਸੁੱਟ ਦਿੱਤਾ ਹੈ ਜਾਂ ਫਿਰ ਕਿਸੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਇਸ ਦੀ ਮੌਤ ਹੋ ਗਈ ਹੈ | ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਫਿਲਹਾਲ ਮੁਢਲੀ ਜਾਂਚ ਕਰਨ ਤੇ ਇਹ ਦਾ ਨਾਮ ਰਣਜੀਤ ਸਿੰਘ ਹੈ। ਜੋ ਕਿ ਸਮਰਾਲਾ ਦੇ ਖਟੜਾ ਇਲਾਕੇ ਪਾਇਆ ਗਿਆ ਹੈ।ਪੁਲਿਸ ਰਿਕਾਰਡ ਅਨੁਸਾਰ ਇਹ ਵਿਅਕਤੀ ਕੁਝ ਸਮਾਂ ਪਹਿਲਾਂ ਹੀ ਜੇਲ ਚੋ ਬਾਹਰ ਆਇਆ ਸੀ।

LEAVE A REPLY

Please enter your comment!
Please enter your name here