ਮੋਗਾ, 2 ਅਗਸਤ ( ਜਗਰੂਪ ਸੋਹੀ)- ਬੁੱਧਵਾਰ ਸਵੇਰੇ ਇਕ ਪਰਾਈਵੇਟ ਸਕੂਲ ਮਹਿਣਾ ਦੀ ਬੱਸ ਮਹਿਣਾ ਬੱਸ ਅੱਡੇ ਦੇ ਨਜ਼ਦੀਕ ਹਾਦਸਾਗ੍ਸਤ ਹੋ ਗਈ। ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਬੱਸ ਵਿਚ ਸਵਾਰ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ।ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਭੇਜਿਆ ਗਿਆ। ਜਾਣਕਾਰੀ ਅਨੁਸਾਰ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਇਕੋ ਸਕੂਲ ਦੀਆਂ ਦੋ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ।ਇਸ ਹਾਦਸੇ ‘ਚ 15 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਨ੍ਹਾਂ ਵਿਚੋਂ 5 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਨਿੱਜੀ ਸਕੂਲ ਦੀਆਂ ਦੋ ਬੱਸਾਂ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀਆਂ ਸਨ।ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਬੱਸਾਂ ਦੀ ਸਿੱਧੀ ਟੱਕਰ ਹੋ ਗਈ।ਇਸ ਹਾਦਸੇ ‘ਚ 15 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ 5 ਬੱਚਿਆਂ ਦੀ ਹਾਲਤ ਗੰਭੀਰ ਹੈ ਹੋਏ ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।