ਹੁਸ਼ਿਆਰਪੁਰ, 4 ਅਗਸਤ (ਬੋਬੀ ਸਹਿਜਲ) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਾਲ 2023-24 ਦੇ ਕੁਲੈਕਟਰ ਰੇਟ ਲਾਗੂ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਤੋਂ ਤਜਵੀਜ਼ਾਂ ਪ੍ਰਾਪਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਜਵੀਜ਼ਾਂ ਨੂੰ ਐਕਸਪਰਟ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਵਿਚ 7 ਅਗਸਤ 2023 ਤੋਂ ਬਾਅਦ ਨਵੇਂ ਤੈਅ ਕੀਤੇ ਹੋਏ ਕੁਲੈਕਟਰ ਰੇਟਾਂ ਅਨੁਸਾਰ ਰਜਿਸਟ੍ਰੇਸ਼ਨ ਦਾ ਕੰਮ ਹੋਵੇਗਾ। ਉਨ੍ਹਾਂ ਦੱਸਿਆ ਕਿ ਕੁਲੈਕਟਰ ਰੇਟ ਜ਼ਿਲ੍ਹੇ ਦੀ ਵੈਬ ਸਾਈਟ https://hoshiarpur.nic.in ’ਤੇ ਵੀ ਉਪਲਬੱਧ ਹਨ।