Home Chandigrah ਚੰਡੀਗੜ੍ਹ ਦੇ ਮੁੱਦੇ ‘ਤੇ ਨਿਗਮ ਦੀ ਮੀਟਿੰਗ ‘ਚ ਹੰਗਾਮਾ, ਭਾਜਪਾ ਤੇ ‘ਆਪ’...

ਚੰਡੀਗੜ੍ਹ ਦੇ ਮੁੱਦੇ ‘ਤੇ ਨਿਗਮ ਦੀ ਮੀਟਿੰਗ ‘ਚ ਹੰਗਾਮਾ, ਭਾਜਪਾ ਤੇ ‘ਆਪ’ ਕੌਂਸਲਰ ਆਪਸ ‘ਚ ਉਲਝੇ

85
0


ਚੰਡੀਗੜ੍ਹ , 7 ਅਪ੍ਰੈਲ ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਅਤੇ ਹਰਿਆਣਾ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਤਾ ਪਾਸ ਕੀਤਾ ਹੈ। ਹੁਣ ਚੰਡੀਗੜ੍ਹ ਨਗਰ ਨਿਗਮ ਨੇ ਵੀ ਇਸ ਮੁੱਦੇ ’ਤੇ ਸਦਨ ਦੀ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਸਵੇਰੇ 11.30 ਵਜੇ ਜਿਵੇਂ ਹੀ ਮੀਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਪਾਣੀ ਦੇ ਵਧੇ ਰੇਟ ਦਾ ਮੁੱਦਾ ਉਠਾਇਆ,ਜਦਕਿ ਭਾਜਪਾ ਕੌਂਸਲਰਾਂ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਦਾ ਮੁੱਦਾ ਵਿਚਾਰਿਆ ਜਾਵੇ।ਚੰਡੀਗੜ੍ਹ ‘ਚ ਭਾਜਪਾ ਦੇ ਪ੍ਰਸਤਾਵ ‘ਤੇ ਚਰਚਾ ਹੋਣ ਦੀ ਬਜਾਏ ਹੰਗਾਮਾ ਸ਼ੁਰੂ ਹੋ ਗਿਆ ਹੈ। ਭਾਜਪਾ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਇਹ ਮਾਮਲਾ ਸਾਡੇ ਸ਼ਹਿਰ ਦੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਚੰਡੀਗੜ੍ਹ ਪੰਜਾਬ ਨੂੰ ਸੌਂਪ ਕੇ ਇੱਥੇ ਡਰੱਗ ਮਾਫੀਆ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ।ਭਾਜਪਾ ਕੌਂਸਲਰਾਂ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਨੂੰ ਕਿਸੇ ਵੀ ਸੂਬੇ ਦਾ ਹਿੱਸਾ ਨਹੀਂ ਬਣਨ ਦੇਵਾਂਗੇ।ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦੀ ਲੜਾਈ ਲੜ ਰਹੇ ਹਾਂ ਅਤੇ ਜੇਕਰ ਸਾਨੂੰ ਚੰਡੀਗੜ੍ਹ ਲਈ ਭੁੱਖ ਹੜਤਾਲ ਵੀ ਕਰਨੀ ਪਈ ਤਾਂ ਕਰਾਂਗੇ, ਜੇਕਰ ਜੇਲ੍ਹ ਜਾਣਾ ਪਿਆ ਤਾਂ ਜੇਲ੍ਹ ਜ਼ਰੂਰ ਜਾਵਾਂਗੇ।ਨਗਰ ਨਿਗਮ ਵੱਲੋਂ ਬੁਲਾਈ ਗਈ ਵਿਸ਼ੇਸ਼ ਹਾਊਸ ਮੀਟਿੰਗ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਆਪਸ ਵਿੱਚ ਉਲਝਦੇ ਨਜ਼ਰ ਆ ਰਹੇ ਹਨ ਪਰ ਚੰਡੀਗੜ੍ਹ ਦੇ ਮੁੱਦੇ ’ਤੇ ਲਿਆਂਦੇ ਪ੍ਰਸਤਾਵ ’ਤੇ ਕਾਂਗਰਸੀ ਕੌਂਸਲਰਾਂ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ।ਕਾਂਗਰਸੀ ਕੌਂਸਲਰ ਕਿਸੇ ਵੀ ਚਰਚਾ ਵਿੱਚ ਹਿੱਸਾ ਨਹੀਂ ਲੈ ਰਹੇ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਭਾਜਪਾ ਦੀ ਮੇਅਰ ਸਰਬਜੀਤ ਕੌਰ ’ਤੇ ਦਬਾਅ ਪਾਇਆ ਕਿ ਪਹਿਲਾਂ ਪਾਣੀ ਦੇ ਵਧੇ ਹੋਏ ਰੇਟਾਂ ਦੇ ਮੁੱਦੇ ’ਤੇ ਗੱਲ ਕੀਤੀ ਜਾਵੇ ਪਰ ਭਾਜਪਾ ਕੌਂਸਲਰ ਇਸ ਲਈ ਤਿਆਰ ਨਹੀਂ ਹਨ। ਭਾਜਪਾ ਕੌਂਸਲਰਾਂ ਨੇ ਕਿਹਾ ਕਿ ਇਹ ਚੰਡੀਗੜ੍ਹ ਦੇ 13 ਲੱਖ ਲੋਕਾਂ ਦਾ ਏਜੰਡਾ ਹੈ, ਜਿਸ ’ਤੇ ਪਹਿਲਾਂ ਚਰਚਾ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here