Home crime ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

52
0

ਫਿਰੋਜ਼ਪੁਰ, 5 ਅਗਸਤ ( ਰਾਜੇਸ਼ ਜੈਨ, ਸ਼ਰਮਾਂ ) -ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here