ਬਰਨਾਲਾ (ਅਸਵਨੀ) ਬਰਨਾਲਾ ਦੇ ਕਚਹਿਰੀ ਚੌਕ ਨਾਨਕਸਰ ਗੁਰਦੁਆਰਾ ਸਾਹਿਬ ਨੇੜੇ ਸ਼ੁੱਕਰਵਾਰ ਦੇਰ ਰਾਤ ਸੜਕ ‘ਤੇ ਘੁੰਮ ਰਹੇ ਬੇਸਹਾਰਾ ਪਸ਼ੂ ਦੀ ਲਪੇਟ ‘ਚ ਆਉਣ ਨਾਲ ਕ੍ਰੇਟਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ‘ਚ ਬਰਨਾਲਾ ਦੇ ਚਾਰ ਨੌਜਵਾਨ ਸਵਾਰ ਸਨ, ਜਿਸ ‘ਚ ਕਾਰ ਚਾਲਕ ਗਗਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਤਿੰਨ ਗੰਭੀਰ ਨੌਜਵਾਨਾਂ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਸਿਟੀ-2 ਦੇ ਇੰਚਾਰਜ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ‘ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ‘ਚ ਗੁਰਜੀਤ, ਕੁਲਜੀਤ ਤੇ ਇਕ ਹੋਰ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ।