ਚੰਡੀਗੜ੍ਹ, 7 ਅਪ੍ਰੈਲ ( ਜੱਸੀ ਢਿੱਲੋਂ)-:ਵੱਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਸਿੱਧੂ ਅਤੇ ਕਈ ਕਾਂਗਰਸੀਆਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਅਤੇ ਬਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ।ਬਰਿੰਦਰ ਸਿੰਘ ਢਿੱਲੋਂ ਅਤੇ ਨਵਜੋਤ ਸਿੱਧੂ ਵਿਚਾਲੇ ਬਹਿਸ ਹੋਈ।ਸਿੱਧੂ ਨੇ ਆਪਣੇ ਆਪ ਨੂੰ ਇਮਾਨਦਾਰ ਦੱਸਿਆ ਸੀ ਅਤੇ ਵਰਿੰਦਰ ਢਿੱਲੋਂ ਨੇ ਸਿੱਧੂ ਨੂੰ ਡਰਾਮੇਬਾਜ਼ ਕਿਹਾ।ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਲਈ ਚੰਡੀਗੜ੍ਹ ਵਿਖੇ ਇੱਕਠੇ ਹੋਏ ਉੱਥੇ ਹੀ ਦੂਜੇ ਪਾਸੇ ਇਸ ਦੌਰਾਨ ਪੰਜਾਬ ਕਾਂਗਰਸ ਦਾ ਕਲੇਸ਼ ਖੁੱਲ੍ਹ ਕੇ ਸਾਹਮਣੇ ਆਇਆ। ਦੱਸ ਦਈਏ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਹਮੋ ਸਾਹਮਣੇ ਹੋ ਗਏ।ਇਸ ਵਿਵਾਦ ਬਾਰੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਦਾ ਕੋਈ ਆਧਾਰ ਨਹੀਂ ਹੈ, ਉਹ ਪਾਰਟੀ ਦਾ ਮਾਣ ਵਧਾ ਰਹੇ ਹਨ। ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕਾਂਗਰਸ ਦੀ ਇੰਨੀ ਵੱਡੀ ਹਾਰ ਦੇ ਬਾਵਜੂਦ ਉਸ ਨੂੰ ਸਮਝ ਨਹੀਂ ਆਈ। ਕਾਂਗਰਸ ਦਾ ਧਰਨਾ ਅਨੁਸ਼ਾਸਨਹੀਣਤਾ ਕਾਰਨ ਅਸਫ਼ਲ ਰਿਹਾ ਹੈ।ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੁਝ ਆਗੂਆਂ ਨੇ ਕਾਂਗਰਸ ਦਾ ਤਮਾਸ਼ਾ ਬਣਾਇਆ ਹੋਇਆ ਹੈ।
