ਜਗਰਾਓਂ, 6 ਅਗਸਤ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵੱਲੋਂ ਸੀ.ਐੱਮ.ਸੀ ਹਸਪਤਾਲ ਦੇ ਸਹਿਯੋਗ ਨਾਲ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ| ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਕੈਂਪ ਦੇ ਮੁੱਖ ਮਹਿਮਾਨ ਡਾ: ਅਨੁਜ ਕੁਮਾਰ ਸ਼ਰਮਾ ਪ੍ਰਿੰਸੀਪਲ ਲਾਜਪਤ ਰਾਏ ਡੀ ਏ ਵੀ ਕਾਲਜ ਜਗਰਾਓਂ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਸੁਸਾਇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ| ਉਨ੍ਹਾਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ| ਕੈਂਪ ਵਿਚ ਸੀ.ਐੱਮ.ਸੀ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾਕਟਰ ਸੰਜੀਤ ਨੇ 55 ਮਰੀਜ਼ਾਂ, ਚਮੜੀ ਰੋਗਾਂ ਦੇ ਮਾਹਿਰ ਡਾ ਜੂਹੀ ਨੇ 52 ਮਰੀਜ਼ਾਂ, ਨੱਕ, ਕੰਨ ਤੇ ਗਲੇ ਦੇ ਮਾਹਿਰ ਡਾ ਰੋਹਿਤ ਨੇ 62 ਅਤੇ ਜਨਰਲ ਬਿਮਾਰੀਆਂ ਦੇ ਡਾ ਸ਼ੁਭਮ ਤੇ ਡਾ ਸੌਰਵ ਨੇ 58 ਮਰੀਜ਼ਾਂ ਦਾ ਚੈੱਕਅੱਪ ਕਰਦਿਆਂ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ| ਕੈਂਪ ਵਿਚ ਕੁੱਲ 227 ਮਰੀਜ਼ਾਂ ਦਾ ਚੈੱਕਅੱਪ ਕਰਨ ਤੋਂ ਇਲਾਵਾ ਸ਼ੂਗਰ ਦੇ 60 ਫ਼ਰੀ ਟੈੱਸਟ ਵੀ ਕੀਤੇ ਗਏ| ਇਸ ਮੌਕੇ ਸਟਾਫ਼ ਨਰਸ ਡੌਲੀ, ਅਨੁਜ, ਨੀਰਜ ਸਮੇਤ ਰਾਜੀਵ ਗੁਪਤਾ, ਸੁਖਦੇਵ ਗਰਗ, ਰਾਜਿੰਦਰ ਜੈਨ ਕਾਕਾ, ਮਨੋਹਰ ਸਿੰਘ ਟੱਕਰ, ਆਰ ਕੇ ਗੋਇਲ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਗੋਪਾਲ ਗੁਪਤਾ, ਰਾਕੇਸ਼ ਸਿੰਗਲਾ, ਪ੍ਰੇਮ ਬਾਂਸਲ, ਲਾਕੇਸ਼ ਟੰਡਨ, ਜਸਵੰਤ ਸਿੰਘ ਆਦਿ ਹਾਜ਼ਰ ਸਨ|